ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਵਿੱਚ ਹਰ ਸਿਆਸੀ ਪਾਰਟੀ ਵੱਲੋਂ ਵੱਡੀਆਂ ਚੁਣਾਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਰਾਜਨੀਤਿਕ ਪਾਰਟੀਆਂ ਦੇ ਵੱਡੇ ਮੰਤਰੀ ਤੇ ਸਟਾਰ ਪ੍ਰਚਾਰਕ ਪੰਜਾਬ ਜਾ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਦਿਖਾਈ ਦੇ ਰਹੇ।
ਜਿਸ ਦੇ ਚੱਲਦੇ ਭਾਜਪਾ ਦੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੁਣਾਵੀ ਰੈਲੀਆਂ ਕਰਨ ਪਹੁੰਚੇ ਤੇ ਇਸ ਤੋਂ ਪਹਿਲੇ ਉਹ ਦੁਰਗਿਆਣਾ ਮੰਦਿਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਅਤੇ ਇਸ ਦੌਰਾਨ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਨਾਲ ਕਈ ਭਾਜਪਾ ਦੇ ਵਿਧਾਇਕ ਵੀ ਮੌਜੂਦ ਰਹੇ। ਸੱਚਖੰਚ ਦੀ ਦਰਬਾਰਤਾ ਵਿੱਚ ਨਤਮਸਤਕ ਹੋ ਕੇ ਰਾਜਨਾਥ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਬਹੁਤ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਏ ਹਨ ਤੇ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਇੱਕ ਵੱਖਰੀ ਹੀ ਸ਼ਾਂਤੀ ਮਿਲਦੀ ਹੈ। ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਚੜ੍ਹਾਇਆ ਛੱਤਰ ਦੇ ਵੀ ਦਰਸ਼ਨ ਕੀਤੇ, ਜਿਸ ਨਾਲ ਕਿ ਉਨ੍ਹਾਂ ਦਾ ਮਨ ਬਹੁਤ ਪ੍ਰਸੰਨ ਹੋਇਆ। ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਵੀ ਜੇਕਰ ਐੱਸ.ਜੀ.ਪੀ.ਸੀ ਦੀ ਕੋਈ ਡਿਮਾਂਡ ਹੋਈ ਤਾਂ ਉਹ ਵੀ ਸਾਡੀ ਸਰਕਾਰ ਵੱਲੋਂ ਪੂਰੀ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰੇਕ ਸਿਆਸੀ ਪਾਰਟੀ ਦੇ ਵੱਡੇ ਚਿਹਰੇ ਹੁਣ ਪੰਜਾਬ ਨੂੰ ਰੁਖ਼ ਕਰ ਰਿਹਾ ਹੈ ਜਿਸ ਦੇ ਚਲਦੇ ਪਿਛਲੇ ਦਿਨੀਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਅੰਮ੍ਰਿਤਸਰ ਵਿੱਚ ਰੈਲੀ ਕਰਨ ਆਏ ਸਨ ਤਾਂ ਉਹ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਨ ਅਤੇ ਅੱਜ ਕੇਂਦਰੀ ਮੰਤਰੀ ਰਾਜਨਾਥ ਸਿੰਘ ਪੰਜਾਬ ਵਿੱਚ ਚੁਣਾਵੀ ਰੈਲੀਆਂ ਕਰਨ ਪਹੁੰਚੇ ਅਤੇ ਉਹ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ।
ਇਹ ਵੀ ਪੜੋ: ਪੰਜਾਬ ਦੀਆਂ 5 ਹਾਟ ਸੀਟਾਂ, ਜਿੱਥੇ ਇਨ੍ਹਾਂ ਦਿੱਗਜਾਂ ਦੀ ਸਾਖ ਦਾਅ 'ਤੇ