ਅੰਮ੍ਰਿਤਸਰ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਨੌਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਵ ਦੀ ਲੀਡਰਸ਼ਿਪ ਵੱਲੋਂ ਇਕ ਕਾਰ ਨੂੰ ਰੱਸੇ ਨਾਲ ਖਿੱਚ ਕੇ ਡੀ.ਸੀ ਦਫਤਰ ਤੱਕ ਲਿਜਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੇ ਸ਼ਰੀਰ ਤੇ ਪੋਸਟਰ ਲਗਾ ਕੇ ਕਾਲੇ ਕਾਨੂੰਨ ਰੱਦ ਕਰਨ ਅਤੇ ਤੇਲ ਦੀਆਂ ਕੀਮਤਾਂ ਘੱਟ ਕਰਨ ਦੇ ਸਲੋਗਨ ਵੀ ਲਗਾਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਦੇਸ਼ਾਂ ਅਨੁਸਾਰ ਲੀਡਰਸ਼ਿਪ ਵੱਲੋਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਅੰਮ੍ਰਿਤਸਰ ਮਾਲ ਰੋਡ ਤੋਂ ਲੈ ਕੇ ਡੀ.ਸੀ ਦਫ਼ਤਰ ਤੱਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਨਾਅਰੇਬਾਜ਼ੀ ਵੀ ਕੀਤੀ।
ਕਿਸਾਨੀ ਦੇ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੀਪ ਸਿੱਧੂ, ਲੱਖਾ ਸਿਧਾਣਾ ਤੇ ਹੋਰ ਕਿਸਾਨਾਂ ਨੂੰ ਏਕਤਾ ਨਾਲ ਇਸ ਲੜਾਈ ਨੂੰ ਜਿੱਤਣਾ ਚਾਹੀਦਾ ਹੈ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਇਕੱਠ ਹੁੰਦੇ ਹਨ ਤਾਂ ਹੀ ਆਪਣਾ ਦਬਾਅ ਬਣਾ ਕੇ ਲੜਾਈਆਂ ਜਿੱਤੀਆਂ ਜਾਂਦੀਆਂ ਹਨ।