ਅੰਮ੍ਰਿਤਸਰ: ਅੱਜ ਪੂਰੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਧਰਨਿਆਂ ਦਾ ਕਾਰਨ ਉਨ੍ਹਾਂ ਨਾਲ 2017 ਵਿੱਚ ਕੀਤੇ ਵਾਅਦੇ ਦੱਸੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਅੰਮ੍ਰਿਤਸਰ 'ਚ ਕੱਚੇ ਮੁਲਾਜ਼ਮਾਂ ਵੱਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉਹ ਨਾਵਲ ਇੱਕ ਟਰਾਫ਼ੀ ਤਿਆਰ ਕੀਤੀ ਗਈ ਹੈ। ਜਿਸ ਉੱਤੇ ਲਿਖਿਆ ਗਿਆ ਹੈ ਕਿ ਲਾਰੇਬਾਜ਼ੀ ਐਵਾਰਡ।
ਉੱਥੇ ਹੀ ਕੱਚੇ ਮੁਲਾਜ਼ਮਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 2017 ਦੇ ਵਿੱਚ ਕਾਂਗਰਸ ਪਾਰਟੀ ਪਹਿਲਾਂ ਅਕਾਲੀ ਦਲ ਨੂੰ ਕਹਿੰਦੀ ਸੀ ਤੇ ਕਹਿੰਦੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਉਹਨਾਂ ਵੱਲੋਂ ਕਰਵਾਇਆ ਜਾਵੇਗਾ ਪਰ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਅੱਜ ਵੀ ਉਹ ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ।
ਜਿਸ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਓਮ ਪ੍ਰਕਾਸ਼ ਸੋਨੀ ਅਤੇ ਕੈਬਨਿਟ ਮੰਤਰੀਆਂ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਲਾਰੇਬਾਜ਼ ਟਰਾਫੀ ਦੇ ਨਾਲ ਵੀ ਨਵਾਜਿਆ ਜਾਵੇਗਾ। ਜਦੋਂ ਵੀ ਕੋਈ ਵਿਅਕਤੀ ਚੰਗਾ ਕੰਮ ਕਰਦਾ ਹੈ ਤਾਂ ਸਰਕਾਰਾਂ ਉਨ੍ਹਾਂ ਨੂੰ ਐਵਾਰਡ ਦੇ ਨਾਲ ਨਮਾਜ਼ਦੀਆਂ ਹਨ। ਅਸੀਂ ਵੀ ਇਸੇ ਲੜੀ ਦੇ ਤਹਿਤ ਹੀ ਉਨ੍ਹਾਂ ਨੂੰ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਇਸੇ ਤਹਿਤ ਹੀ ਪੰਜਾਬ ਸਰਕਾਰ ਨੂੰ ਵੀ ਉਨ੍ਹਾਂ ਦੇ ਕੀਤੇ ਹੋਏ ਕੰਮਾਂ ਦੇ ਤਹਿਤ ਇਹ ਐਵਾਰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਧਾਨ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ।
ਪੰਜਾਬ ਪ੍ਰਧਾਨ ਦਾ ਕੰਮ ਸਿਰਫ-ਸਿਰਫ ਚੋਣ ਮੈਨੀਫੈਸਟੋ ਤਿਆਰ ਕਰਨਾ ਹੁੰਦਾ ਹੈ ਦੂਸਰੇ ਪਾਸੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੇ ਵੀ ਭਰੋਸਾ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੇ ਨਾਲ ਧੋਖਾ ਅਤੇ ਝੂਠ ਬੋਲਦੀ ਆਈ ਹੈ। ਉਨ੍ਹਾਂ ਕਿਹਾ ਕਿ ਅਗਰ 2022 ਵਿਚ ਪੰਜਾਬ ਸਰਕਾਰ ਵੱਲੋਂ ਆਪਣੀ ਚੋਣ ਜਿੱਤਣੀ ਹੈ ਤਾਂ ਸਾਨੂੰ ਪੱਕੇ ਕਰਨਾ ਹੋਵੇਗਾ ਨਹੀਂ ਤਾਂ ਅਸੀਂ ਉਨ੍ਹਾਂ ਦਾ ਹਰ ਇੱਕ ਜਗ੍ਹਾ ਤੇ ਵਿਰੋਧ ਕਰਾਂਗੇ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਪੰਜਾਬ ਦਾ ਕੁਝ ਭਲਾ ਹੋਵੇਗਾ ਅਤੇ ਉਨ੍ਹਾਂ ਨੇ ਕਿਹਾ ਕਿ 50 ਨਵਜੋਤ ਸਿੰਘ ਸਿੱਧੂਆਂ ਦੇ ਨਾਲ ਪੰਜਾਬ ਦਾ ਕੁਝ ਵੀ ਭਲਾ ਨਹੀਂ ਹੋ ਸਕਦਾ। ਕੱਚੇ ਮੁਲਾਜ਼ਮਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜੋ: ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਧਮਕੀ, ਕਿਹਾ ਏਨੇ ਮਹੀਨੇ ਚੱਲੂ ਅੰਦੋਲਨ