ETV Bharat / state

ਅਣਪਛਾਤਿਆਂ ਵੱਲੋਂ ਪਤੀ ਦਾ ਕਤਲ, ਪਤਨੀ ਜ਼ਖ਼ਮੀ - ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ

ਅੰਮ੍ਰਿਤਸਰ ਵਿੱਚ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਤੀ ਪਤਨੀ ਉੱਪਰ ਜਾਨਲੇਵਾ ਹਮਲਾ ਕੀਤਾ ਹੈ। ਇਸ ਘਟਨਾ ਵਿੱਚ ਪਤੀ ਦੀ ਮੌਤ ਹੋ ਗਈ ਹੈ ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋਈ ਹੈ ਜਿਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਅੰਮ੍ਰਿਤਸਰ ਚ ਪਤੀ ਪਤਨੀ ਉੱਪਰ ਜਾਨਵੇਲਾ ਹਮਲਾ
ਅੰਮ੍ਰਿਤਸਰ ਚ ਪਤੀ ਪਤਨੀ ਉੱਪਰ ਜਾਨਵੇਲਾ ਹਮਲਾ
author img

By

Published : May 5, 2022, 4:41 PM IST

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਜ਼ਿਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਗੰਭੀਰ ਹਾਲਤ ਵਿੱਚ ਪਤਨੀ ਹਸਪਤਾਲ ਵਿਚ ਜੇਰੇ ਇਲਾਜ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐਸ ਪੀ ਜੰਡਿਆਲਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਡੇਹਰੀਵਾਲ ਤੋਂ ਖਲਚੀਆਂ ਨੂੰ ਜਾਂਦੀ ਸੜਕ ’ਤੇ ਇਕ ਔਰਤ ਤੇ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਏ ਹਨ ਜਿਸਦੀ ਸੂਚਨਾ ਮਿਲਣ ’ਤੇ ਪੁਲਸ ਪਾਰਟੀ ਨੇ ਤੁਰੰਤ ਘਟਨਾ ਸਥਾਨ ਉੱਪਰ ਪਹੁੰਚੀ।

ਅੰਮ੍ਰਿਤਸਰ ਚ ਪਤੀ ਪਤਨੀ ਉੱਪਰ ਜਾਨਵੇਲਾ ਹਮਲਾ

ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਦੇਖਿਆ ਤਾਂ ਉੱਥੇ ਇੱਕ ਵਿਅਕਤੀ ਜਿਸ ਦਾ ਨਾਮ ਮਨਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮ੍ਰਿਤਕ ਹਾਲਤ ’ਚ ਸੀ ਅਤੇ ਉਸਦੀ ਪਤਨੀ ਜ਼ਖ਼ਮੀ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਇਲਾਜ ਲਈ ਹਸਪਤਾਲ ਵਿੱਚ ਲਿਜਾਇਆ ਗਿਆ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਬਾਰੇ ਥਾਣਾ ਤਰਸਿੱਕਾ ਵਿੱਚ ਮਾਮਲਾ ਦਰਜ ਕਰ ਅਗਲੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਰਨ ਕਾਰਨ ਲੋਕਾਂ ਵਿੱਚ ਖ਼ੌਫ਼ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇੰਨ੍ਹਾਂ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈਕੇ ਭਗਵੰਤ ਮਾਨ ਸਰਕਾਰ ਉੱਤੇ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਗ੍ਰਿਫ਼ਤਾਰ ਨਕਲੀ IFS ਅਫਸਰ ਮਾਮਲੇ ’ਚ ਵੱਡੇ ਖੁਲਾਸੇ !

ETV Bharat Logo

Copyright © 2025 Ushodaya Enterprises Pvt. Ltd., All Rights Reserved.