ਅੰਮ੍ਰਿਤਸਰ: ਪੰਜਾਬ ‘ਚ ਤਿਉਹਾਰਾਂ (Festivals) ਦੇ ਮੱਦੇਨਜਰ ਪੁਲਿਸ (Police) ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸਦੇ ਚੱਲਦੇ ਹੀ ਅੰਮ੍ਰਿਤਸਰ ਦੇ ਵਿੱਚ ਪੁਲਿਸ ਵੀ ਚੌਕਸ ਵਿਖਾਈ ਦੇ ਰਹੀ ਹੈ। ਪੁਲਿਸ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ (Checking) ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਰੋਜ਼ਾਨਾ ਵੱਖ ਵੱਖ ਥਾਵਾਂ ਤੇ ਨਾਕੇ ਲਗਾਏ ਜਾ ਰਹੇ ਹਨ ਇਸ ਦੌਰਾਨ ਪੁਲਿਸ ਵੱਲੋਂ ਹਰ ਇੱਕ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇ ਉਨ੍ਹਾਂ ਕੋਈ ਵੀ ਸ਼ੱਕੀ ਘੁੰਮਦਾ ਵਿਖਾਈ ਦਿੰਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਸਕੇ ਤੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ।
ਜਿਕਰਯੋਗ ਹੈ ਕਿ ਸੂਬੇ ਦੇ ਵਿੱਚ ਸਰਹੱਦੀ ਇਲਾਕਿਆਂ ਦੇ ਵਿੱਚ ਪਿਛਲੇ ਸਮੇਂ ਤੋਂ ਡਰੋਨਾ ਆਉਣ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਕਰਕੇ ਪੁਲਿਸ ਪ੍ਰਸ਼ਾਸਨ ਚੌਕਸ ਵਿਖਾਈ ਦੇ ਰਿਹਾ। ਇੱਥੇ ਇਹ ਵੀ ਦੱਸ ਦਈਏ ਕਿ ਪੁਲਿਸ ਮੁਲਾਜ਼ਮਾਂ ਤੋਂ ਸਖਤੀ ਨਾਲ ਡਿਊਟੀ ਕਰਵਾਉਣ ਨੂੰ ਲੈਕੇ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੀ ਕਾਫੀ ਸਖਤ ਹੋਏ ਵਿਖਾਈ ਦੇ ਰਹੇ ਹਨ ਅਤੇ ਇਸਦੇ ਚੱਲਦੇ ਹੀ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਸਖਤੀ ਨਾਲ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉੱਥੇ ਹੀ ਥਾਣਾ ਸਿਵਲ ਲਾਇਨ ਦੇ ਪੁਲਿਸ ਅਧਿਕਾਰੀ ਸ਼ਿਵ ਦਰਸ਼ਨ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਈ ਵੀ ਸ਼ਰਾਰਤੀ ਅਨਸਰ ਕੋਈ ਸ਼ਰਾਰਤ ਨਾ ਕਰ ਸਕੇ ਇਸ ਨੂੰ ਲੈ ਕੇ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ‘ਤੇ ਹਰ ਚੌਕ ਵਿੱਚ ਨਾਕੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਨੇੜੇ ਆਉਣ ‘ਤੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਵੇ ਇਸ ਨੂੰ ਲੈ ਕੇ ਪੁਲਿਸ ਵੱਲੋਂ ਸ਼ਹਿਰ ਦੇ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਾਕੇ ਲਗਾਏ ਗਏ ਹਨ ਤੇ ਆਮ ਜਨਤਾ ਦੀ ਸੁਰੱਖਿਆ ਦੇ ਮੱਦੇਨਜਰ ਹੀ ਚੈਕਿੰਗ ਕੀਤੀ ਜਾ ਰਹੀ ਹੈ ਇਸ ਲਈ ਉਨ੍ਹਾਂ ਵੱਲੋਂ ਆਮ ਲੋਕਾਂ ਦਾ ਵੀ ਸਾਥ ਮੰਗਿਆ ਹੈ।
ਇਹ ਵੀ ਪੜ੍ਹੋ:ਉਪ ਮੁੱਖ ਮੰਤਰੀ ਰੰਧਾਵਾ ਨੇ ਪੁਲਿਸ ਨਾਕਿਆਂ ਦੀ ਕੀਤੀ ਚੈਕਿੰਗ, ਦਿੱਤੇ ਇਹ ਨਿਰਦੇਸ਼