ETV Bharat / state

2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੇਰਕਾ ਨੇ ਕੀਤੀ ਇਹ ਭਵਿੱਖਬਾਣੀ... - ਚਰਨਜੀਤ ਸਿੰਘ ਚੰਨੀ

ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਭਵਿੱਖਬਾਣੀ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ’ਚ ਵੀ ਚਰਨਜੀਤ ਸਿੰਘ ਚੰਨੀ ਹੀ ਹੋਣਗੇ।

ਵਿਧਾਇਕ ਰਾਜ ਕੁਮਾਰ ਵੇਰਕਾ
author img

By

Published : Sep 22, 2021, 10:46 AM IST

ਅੰਮ੍ਰਿਤਸਰ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਤੜਕਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ (Deputy CM Op soni) ਤੇ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਅਤੇ ਸਥਾਨਕ ਵਿਧਾਇਕ ਰਾਜ ਕੁਮਾਰ ਵੇਰਕਾ ਸਣੇ ਹੋਰ ਕਈ ਆਗੂ ਵੀ ਮੌਜੂਦ ਰਹੇ।

ਵਿਧਾਇਕ ਰਾਜ ਕੁਮਾਰ ਵੇਰਕਾ

'2022 ਦੀਆਂ ਚੋਣਾਂ ਦਾ ਚਿਹਰਾ ਚਰਨਜੀਤ ਸਿੰਘ ਚੰਨੀ'

ਉੱਥੇ ਹੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ (Raj Kumar Verka) ਨੇ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਭਵਿੱਖਬਾਣੀ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ’ਚ ਵੀ ਚਰਨਜੀਤ ਸਿੰਘ ਚੰਨੀ ਹੀ ਹੋਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਚ ਕਾਂਗਰਸ ਪਾਰਟੀ ਕੰਮ ਕਰਕੇ 2022 ਚ ਆਵੇਗੀ ਅਤੇ ਫਿਰ 2027 ’ਚ ਵੀ ਕਾਂਗਰਸ ਪਾਰਟੀ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀਆਂ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜੋ ਬਿਆਨਬਾਜ਼ੀਆ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਕਰ ਰਹੀ ਹੈ ਇਸ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਉਹ ਬੌਖਲਾ ਗਏ ਹਨ।

'ਪੰਜਾਬ ਦਾ ਨਵਾਂ ਰੂਪ ਦੇਖਣ ਨੂੰ ਮਿਲੇਗਾ'

ਵਿਧਾਇਕ ਵੇਰਕਾ ਨੇ ਇਹ ਵੀ ਕਿਹਾ ਕਿ ਅਨਿਲ ਜੋਸ਼ੀ ਸਿਰਫ ਵਿਹਲੇ ਹਨ ਤਾਂ ਹੀ ਉਹ ਇਸ ਤਰ੍ਹਾਂ ਦੀਆਂ ਬਿਆਨਬਾਜ਼ੀਆਂ ਦੇ ਸਕਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ ਪੰਜਾਬ ਦਾ ਨਵਾਂ ਰੂਪ ਦੇਖਣ ਨੂੰ ਮਿਲੇਗਾ ਅਤੇ ਜਿਸ ਤਰ੍ਹਾਂ ਇੱਕ ਦਿਨ ਦੀ ਫਿਲਮ ਨਾਇਕ ਲੋਕਾਂ ਨੇ ਦੇਖੀ ਸੀ ਹੁਣ ਅਸਲ ਜਿੰਦਗੀ ਚ ਚਾਰ ਮਹੀਨੇ ’ਚ ਲੋਕਾਂ ਨੂੰ ਨਾਇਕ ਫਿਲਮ ਦੇਖਣ ਨੂੰ ਮਿਲੇਗੀ।

'ਨਵੇਂ ਮੁੱਖ ਮੰਤਰੀ ਦੇ ਲਏ ਗਏ ਫੈਸਲੇ ਸ਼ਲਾਘਾਯੋਗ'

ਉੱਥੇ ਹੀ ਦੂਜੇ ਪਾਸੇ ਤਰਨਤਾਰਨ ਤੋਂ ਵਿਧਾਇਕ ਹਰਮਿੰਦਰ ਸੰਧੂ ਨੇ ਦੱਸਿਆ ਕਿ ਉਹ ਸਾਰੇ ਵਿਧਾਇਕਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦਾ ਸਵਾਗਤ ਕਰਨ ਲਈ ਇੱਥੇ ਪਹੁੰਚੇ ਹਨ ਅਤੇ ਹੁਣ ਤੱਕ ਜਿੰਨਾਂ ਵੀ ਕੰਮ ਪੰਜਾਬ ਦੇ ਨਵੇਂ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗਰੀਬਾਂ ਨੂੰ ਬਿਜਲੀ ਮੁਫਤ ਦੇਣਾ ਜਾਂ ਹੋਰ ਲਏ ਗਏ ਫੈਸਲੇ ਵਧੀਆਂ ਫੈਸਲੇ ਹਨ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਚ ਅਸੀਂ ਪੰਜਾਬ ਦਾ ਵੱਖਰਾ ਹੀ ਰੂਪ ਲੋਕਾਂ ਨੂੰ ਦਿਖਾਵਾਂਗੇ ਅਤੇ ਸਾਹਮਣੇ ਲਿਆਵਾਂਗੇ।

ਇਹ ਵੀ ਪੜੋ: ਮੁੱਖ ਮੰਤਰੀ ਚਰਨਜੀਤ ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ETV Bharat Logo

Copyright © 2024 Ushodaya Enterprises Pvt. Ltd., All Rights Reserved.