ਅੰਮ੍ਰਿਤਸਰ: ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਦੌਰੇ ਉੱਤੇ ਆਏ ਹੋਏ ਹਨ। ਇਸ ਦੌਰਾਨ ਉੱਪ ਰਾਸ਼ਟਰਪਤੀ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਛੱਕਿਆ ਅਤੇ ਭਾਂਡੇ ਧੋਣ ਦੀ ਸੇਵਾ ਵੀ ਨਿਭਾਈ।
ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮੰਗ ਪੱਤਰ ਵੀ ਦਿੱਤਾ।
ਦੱਸ ਦਈਏ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਪ ਰਾਸ਼ਟਰਪਤੀ ਜਲ੍ਹਿਆਂਵਾਲਾ ਬਾਗ ਵਿੱਚ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ ਅਤੇ ਫਿਰ ਦੁਰਗਿਆਣਾ ਮੰਦਿਰ ਵਿੱਚ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਸ੍ਰੀ ਰਾਮਤੀਰਥ ਵਾਲਮੀਕਿ ਤੀਰਥ ਵੀ ਨਤਮਸਤਕ ਹੋਣ ਲਈ ਪਹੁੰਚਣਗੇ। ਉੱਪ ਰਾਸ਼ਟਰਪਤੀ ਬਣਨ ਤੋਂ ਬਾਅਦ ਜਗਦੀਪ ਧਨਖੜ ਦਾ ਪਹਿਲਾ ਦੌਰਾ ਅੰਮ੍ਰਿਤਸਰ ਦਾ ਸੀ ਅਤੇ ਉਨ੍ਹਾਂ ਦੀ ਸਖ਼ਤ ਸੁਰੱਖਿਆ ਨੂੰ ਵਿਸ਼ੇਸ਼ ਧਿਆਨ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜੋ: ਸ਼ਰਾਬ ਨਾਲ ਟੱਲੀ ਏਐੱਸਆਈ ਦੀ ਵੀਡੀਓ ਹੋਈ ਵਾਇਰਲ !