ਅੰਮ੍ਰਿਤਸਰ: ਜਿੱਥੇ ਅੱਜ ਪੂਰਾ ਮੁਲ਼ਕ ਜਲ੍ਹਿਆਂਵਾਲਾ ਬਾਗ ਦੀ 100ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਯਾਦ ਕਰ ਰਿਹੈ ਤੇ ਸਿਆਸੀ ਆਗੂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ, ਉੱਥੇ ਹੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਦੇਣ ਲਈ ਜਲ੍ਹਿਆਂਵਾਲਾ ਬਾਗ ਦੇ ਅੰਦਰ ਹੀ ਜਾਣ ਨਹੀਂ ਦਿੱਤਾ ਗਿਆ।
ਸ਼ਹੀਦਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਸਰਕਾਰ ਜਲ੍ਹਿਆਂਵਾਲਾ ਬਾਗ਼ ਸਾਕੇ ਮੌਕੇ ਵੀ ਸਿਆਸੀ ਰੋਟੀਆਂ ਹੀ ਸੇਕ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਨਮਾਨਿਤ ਕਰਨਾ ਤੇ ਬੈਠਣ ਲਈ ਵਿਸ਼ੇਸ਼ ਸੀਟ ਦੇਣਾ ਤਾਂ ਦੂਰ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਹੀ ਨਹੀਂ ਦਿੱਤੀ ਗਈ, ਜੋ ਕਿ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਕਾਰਨ ਉਹ ਆਪਣੇ ਪੁਰਖਿਆਂ ਨੂੰ ਸ਼ਰਧਾਂਜਲੀ ਦੇਣ ਤੋਂ ਵੀ ਵਾਂਝੇ ਰਹਿ ਗਏ।