ਅੰਮ੍ਰਿਤਸਰ: ਗ੍ਰੀਨ ਐਵਨਿਊ ਵਿਖੇ ਇਕ ਟਾਇਲਾਂ ਦੀ ਦੁਕਾਨ ਦੇ ਸ਼ੋਅਰੂਮ ਦੇ ਮਾਲਕ (Showroom owner) ਨਾਲ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਕੀਤੀ ਗਈ ਅਤੇ ਬੁਰੀ ਤਰੀਕੇ ਨਾਲ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਗਈ। ਸ਼ੋਅਰੂਮ ਮਾਲਕ ਨੇ ਦੱਸਿਆ ਕਿ ਬੀਤੀ ਰਾਤ ਸਾਬੀ ਨਾਮ ਦਾ ਵਿਅਕਤੀ ਇਕ ਲੇਬਰ ਦੇ ਵਿਅਕਤੀ ਨਾਲ ਕੁੱਟਮਾਰ ਕਰ ਰਿਹਾ ਸੀ ਅਤੇ ਸ਼ੋਅਰੂਮ ਮਾਲਕ ਨੇ ਉਨ੍ਹਾਂ ਨੂੰ ਕੁੱਟਮਾਰ ਕਰਨ ਤੋਂ ਰੋਕਿਆ ਤਾਂ ਉਹ ਸਾਬੀ ਨਾਮ ਦਾ ਵਿਅਕਤੀ ਆਪਣੇ ਕੁਝ ਸਾਥੀਆਂ ਨੂੰ ਲਿਆ ਕੇ ਉਨ੍ਹਾਂ ਦੇ ਸ਼ੋਅਰੂਮ ਦੇ ਅੰਦਰ ਜਾ ਕੇ ਗਾਲੀ ਗਲੋਚ ਕਰਨ ਲੱਗਾ ਤੇ ਸ਼ੋਅਰੂਮ ਦੇ ਵਰਕਰਾਂ ਨਾਲ ਕੁੱਟਮਾਰ ਕਰਨ ਲੱਗੇ।
ਉਨ੍ਹਾਂ ਨੇ ਕਿਹਾ ਹੈ ਕਿ ਕੁੱਟਮਾਰ ਦੀ ਸਾਰੀ ਘਟਨਾ ਸੀਸੀਟੀਵੀ (CCTV) ਵਿਚ ਕੈਦ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇਕਰ ਅਸੀਂ ਆਪਣੀਆਂ ਦੁਕਾਨਾਂ ਉਤੇ ਸੇਫ ਨਹੀਂ ਤਾਂ ਫਿਰ ਸਾਡੀਆਂ ਦੁਕਾਨਾਂ ਪੁਲੀਸ ਹੀ ਸਾਂਭ ਲਵੇ। ਇਸਦੇ ਨਾਲ ਹੀ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਸਮਾਂ ਰਹਿੰਦੇ ਉਚਿਤ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਪੁਲੀਸ ਦੇ ਖਿਲਾਫ਼ ਅਸੀਂ ਤਿੱਖਾ ਪ੍ਰਦਰਸ਼ਨ ਵੀ ਕਰਾਂਗੇ। ਉਧਰ ਇਸ ਸਬੰਧੀ ਜਦੋਂ ਪੱਤਰਕਾਰਾਂ ਵਲੋਂ ਪੁਲਿਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜੋ:NSUI ਦੇ ਜਨਰਲ ਸਕੱਤਰ ਰਿਤਿਕ ਅਰੋੜਾ ਦੀ ਸਰਕਾਰ ਵੱਲੋਂ ਮੰਤਰੀ ਮਨਾਉਣ ਨੂੰ ਲੱਗੀ ਜ਼ਿੰਮੇਵਾਰੀ