ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਖਿਲਾਫ ਸਟੈਂਡ (Stand against former Deputy CM Om Prakash Soni) ਲਿਆ ਹੈ। ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਦੇ ਰਾਣੀ ਕੇ ਬਾਗ ਸਥਿਤ ਘਰ ਪਹੁੰਚਿਆ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦਫ਼ਤਰ ਵਿੱਚ ਪੇਸ਼: ਵਿਜੀਲੈਂਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਜਾਂਚ ਲਈ ਬੁਲਾਇਆ (Om Prakash Soni was called for investigation) ਗਿਆ ਹੈ। ਪਰ ਉਸ ਵਿਰੁੱਧ ਸ਼ਿਕਾਇਤ ਕੀ ਹੈ, ਇਸ ਬਾਰੇ ਅਜੇ ਖੁੱਲ੍ਹ ਕੇ ਗੱਲ ਨਹੀਂ ਹੋ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੀ ਜਾਣਕਾਰੀ ਪੇਸ਼ ਹੋਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ। ਨੋਟਿਸ ਮਿਲਣ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੁੰਦੇ ਹਨ ਜਾਂ ਨਹੀਂ, ਇਹ ਸ਼ਨੀਵਾਰ ਨੂੰ ਹੀ ਸਪੱਸ਼ਟ ਹੋਵੇਗਾ।
ਇਹ ਵੀ ਪੜ੍ਹੋ: ਬਣੀ ਸਹਿਮਤੀ ! ਡੱਲੇਵਾਲ ਦਾ ਮਰਨ ਵਰਤ ਖ਼ਤਮ, ਮੰਤਰੀ ਧਾਲੀਵਾਲ ਨੇ ਪਿਲਾਇਆ ਜੂਸ
ਆਮਦਨ ਦੀ ਜਾਂਚ : ਸਾਬਕਾ ਉਪ ਮੁੱਖ ਮੰਤਰੀ ਦੇ ਘਰ ਵਿਜੀਲੈਂਸ ਬਿਊਰੋ ਵੱਲੋਂ ਦਿੱਤੇ ਨੋਟਿਸ ਵਿੱਚ ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ( submit information and details regarding income) ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਵਿਜੀਲੈਂਸ ਵਿਭਾਗ ਨੇ ਇਹ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ।
ਸੈਨੀਟਾਈਜ਼ਰ ਘੁਟਾਲਾ: ਇਸ ਸਾਲ ਜੁਲਾਈ ਮਹੀਨੇ ਸਾਬਕਾ ਉਪ ਮੁੱਖ ਮੰਤਰੀ ਦਾ ਨਾਂ ਵੀ ਸੈਨੀਟਾਈਜ਼ਰ ਘੁਟਾਲੇ (cm name is also associated with the sanitizer scam) ਨਾਲ ਜੁੜਿਆ ਸੀ। ਹਾਲਾਂਕਿ ਸੋਨੀ ਇਸ ਤੋਂ ਇਨਕਾਰ ਕਰਦੇ ਰਹੇ ਹਨ। ਓਪੀ ਸੋਨੀ ਉੱਤੇ ਕੋਵਿਡ ਦੌਰਾਨ ਸਿਹਤ ਮੰਤਰੀ ਹੁੰਦਿਆਂ ਤਿੰਨ ਗੁਣਾ ਕੀਮਤ ਉੱਤੇ ਸੈਨੀਟਾਈਜ਼ਰ ਖਰੀਦਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਦਾ ਸਾਰਾ ਰਿਕਾਰਡ ਮਾਲ ਵਿਭਾਗ ਨੇ ਮੰਗਿਆ ਸੀ। ਚੋਣ ਕਮਿਸ਼ਨ ਲਈ 54.54 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ 1.80 ਲੱਖ ਬੋਤਲਾਂ ਖਰੀਦੀਆਂ ਗਈਆਂ। ਜਦੋਂ ਕਿ ਸਿਹਤ ਵਿਭਾਗ ਆਪਣੇ ਲਈ ਉਹੀ ਸੈਨੀਟਾਈਜ਼ਰ ਤਿੰਨ ਗੁਣਾ ਵੱਧ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਖਰੀਦ ਰਿਹਾ ਸੀ।