ਅੰਮ੍ਰਿਤਸਰ : ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਕੁਝ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ ਸੀ ਜੋ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਹਾਲਚਾਲ ਪੁੱਛਣ ਲਈ ਪਾਰਟੀ ਆਗੂ ਲਗਾਤਾਰ ਪਹੁੰਚ ਰਹੇ ਹਨ। ਜਿਥੇ ਬੀਤੇ ਦਿਨ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਭਾਜਪਾ ਵਰਕਰਾਂ ਨੇ ਹਸਪਤਾਲ ਪਹੁੰਚ ਕੇ ਹਾਲ ਚਾਲ ਪੁੱਛਿਆ ਅਤੇ ਨਾਲ ਹੀ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਹਾਲ ਜਾਣਨ ਪਹੁੰਚੇ ਵਿਜੈ ਸਾਂਪਲਾ : ਉਥੇ ਹੀ ਅੱਜ ਬਲਵਿੰਦਰ ਸਿੰਘ ਦਾ ਹਾਲ ਪੁੱਛਣ ਲਈ ਨੈਸ਼ਨਲ ਐਸੀ ਕਮਿਸ਼ਨ ਦੇ ਮੁਖੀ ਵਿਜੈ ਸਾਂਪਲਾ ਆਪਣੇ ਸਾਥੀਆਂ ਸਣੇ ਬਲਵਿੰਦਰ ਸਿੰਘ ਗਿੱਲ ਦਾ ਪਤਾ ਲੈਣ ਲਈ ਪਹੁੰਚੇ। ਜਿਥੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਲਾਏ ਅਤੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ ਇਹ ਪ੍ਰਸ਼ਾਸਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜਨਤਾ ਵਿਚ ਅਸੁਰੱਖਿਆ ਅਤੇ ਡਰ ਦਾ ਮਾਹੌਲ ਬਣਿਆ ਹੈ ਉਸ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਕੋਈ ਦਿਨ ਨਹੀਂ ਹੁੰਦਾ। ਜਿਸ ਦਿਨ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਉਨਾ ਕਿਹਾ ਕਿ ਲੁਟੇਰੇ ਬੇਖੌਫ ਹੋ ਗਏ ਹਨ ਕੇ ਦਿਨ ਦਿਹਾੜੇ ਘਰ ਵਿੱਚ ਆ ਕੇ ਹੀ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ਉੱਤੇ ਰੋਕਣ ਦਾ ਮਾਮਲਾ, ਜਥੇਦਾਰ ਨੇ ਸਖ਼ਤ ਸ਼ਬਦਾਂ 'ਚ ਕੀਤੀ ਸਰਕਾਰ ਦੀ ਨਿਖੇਧੀ
ਹਸਪਤਾਲ ਦੇ ਬਿੱਲ ਦਾ ਸਾਰਾ ਖਰਚਾ ਪ੍ਰਸ਼ਾਸਨ ਵੱਲੋਂ : ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਉਨ੍ਹਾਂ ਬਲਵਿੰਦਰ ਸਿੰਘ ਗਿੱਲ ਉੱਤੇ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪ੍ਰਸ਼ਾਸਨ ਦੇ ਨਾਲ ਅੱਜ ਮੀਟਿੰਗ ਹੋਈ ਹੈ, ਜਿਸ ਵਿੱਚ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਯਕੀਨ ਦਿਵਾਇਆ ਹੈ ਕਿ ਜਲਦੀ ਹੀ ਅਣਪਛਾਤੇ ਵਿਅਕਤੀ ਦੀ ਗ੍ਰਿਫਤਾਰੀ ਕੀਤੀ ਜਾਵੇਗੀ। SC ਮੋਰਚੇ ਨਾਲ ਸਬੰਧਤ ਹੋਣ ਕਰ ਕੇ ਬਲਵਿੰਦਰ ਸਿੰਘ ਦੇ ਹਸਪਤਾਲ ਦੇ ਬਿੱਲ ਦਾ ਸਾਰਾ ਖਰਚਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਅੰਮ੍ਰਿਤਸਰ ਦੇ ਡੀ ਸੀ ਅੰਮ੍ਰਿਤਸਰ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਅਣਪਛਾਤੇ ਵਿਅਕਤੀ 'ਤੇ ਇਸ ਉਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ, ਨਾਲ਼ ਹੀ ਐਸ ਸੀ ਐਕਟ ਦੇ ਤਹਿਤ ਧਾਰਾ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਣਪਛਾਤੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਵਾਦਾ ਛੇਤੀ ਹੀ ਪ੍ਰਸ਼ਾਸਨ ਵੱਲੋਂ ਪੂਰਾ ਕੀਤਾ ਜਾਵੇਗਾ।
ਪੰਜਾਬ ਦੇ ਹਾਲਾਤ ਯੂਪੀ-ਬਿਹਾਰ ਨਾਲੋਂ ਵੀ ਬਦਤਰ: ਇਸ ਮੌਕੇ ਵਿਜੈ ਸਾਂਪਲਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿਚ ਅਮਨ-ਕਾਨੂੰਨ ਨਾਮ ਦੀ ਚੀਜ਼ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਪਿਛਲੇ ਇਕ ਸਾਲ ਵਿਚ ਆਮ ਆਦਮੀ ਪਾਰਟੀ ਦੇ ਸ਼ਾਸਨ ਵਿਚ ਪੰਜਾਬ ਦੇ ਹਾਲਾਤ ਯੂਪੀ-ਬਿਹਾਰ ਨਾਲੋਂ ਵੀ ਬਦਤਰ ਹੋ ਗਏ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਅਨੁਸ਼ਾਸਿਤ ਪਾਰਟੀ ਹੈ ਅਤੇ ਪੁਲਿਸ ਨੂੰ ਆਪਣਾ ਕੰਮ ਕਰਨ ਲਈ ਪੂਰਾ ਸਮਾਂ ਦਿੱਤਾ ਜਾਵੇਗਾ।