ਅੰਮ੍ਰਿਤਸਰ: ਅੰਮ੍ਰਿਤਸਰ 'ਚ ਦਿਨੋਂ ਦਿਨ ਜ਼ੁਰਮ ਇਨ੍ਹਾਂ ਵੱਧਦਾ ਜਾ ਰਿਹਾ ਹੈ ਕਿ ਲੋਕ ਇੱਕ ਦੂਜੇ 'ਤੇ ਗੋਲੀ ਚਲਾਉਣ ਲੱਗਿਆਂ ਡਰਦੇ ਵੀ ਨਹੀਂ ਹਨ। ਤਾਜ਼ਾ ਮਾਮਲਾ ਤਰਨਤਾਰਨ ਰੋਡ ਭਿੰਡਰ ਕਾਲੋਨੀ ਦਾ ਹੈ, ਜਿੱਥੇ ਕਿ ਪਿੰਡ 'ਚ ਕੁਝ ਵਿਅਕਤੀਆਂ ਵੱਲੋਂ ਚੋਰ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ। ਇਸ ਦੇ ਚੱਲਦਿਆਂ ਕੁਝ ਪਿੰਡ ਦੇ ਨੌਜਵਾਨਾਂ ਵੱਲੋਂ ਚੋਰ ਦੀ ਹਮਾਇਤ ਕਰਦਿਆਂ ਉਸ ਨਾਲ ਕੁੱਟਮਾਰ ਨਾ ਕਰਨ ਦੀ ਗੱਲ ਕੀਤੀ ਗਈ। ਜਿਸ ਦੇ ਚੱਲਦੇ ਪਿੰਡ ਦੇ ਨੌਜਵਾਨਾਂ ਦੀ ਆਪਸ 'ਚ ਤਕਰਾਰ ਹੋ ਗਈ ਅਤੇ ਦੇਰ ਸ਼ਾਮ ਇਨ੍ਹਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਗੋਲੀਆਂ ਵੀ ਚੱਲੀਆਂ, ਜਿਸ ਵਿੱਚ ਕਿ ਇੱਕ ਔਰਤ ਅਤੇ ਤਿੰਨ ਨੌਜਵਾਨਾਂ ਦੇ ਗੋਲੀ ਲੱਗੀ ਹੈ। ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਉੱਥੇ ਹੀ ਜ਼ਖ਼ਮੀ ਨੌਜਵਾਨ ਦੀ ਮਾਤਾ ਦਾ ਕਹਿਣਾ ਹੈ ਕਿ ਉਸ ਨੂੰ ਇਸ ਘਟਨਾ ਬਾਰੇ ਕੁਝ ਨਹੀਂ ਪਤਾ ਅਤੇ ਹੁਣ ਉਸ ਦੇ ਬੇਟੇ ਨੂੰ ਗੋਲੀ ਲੱਗੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪਿੰਡਾਂ ਵਾਸੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਾਂਚ ਹੋਣੀ ਚਾਹੀਦੀ ਹੈ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ।
ਉਧਰ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਗੋਲੀ ਚੱਲੀ ਹੈ ਅਤੇ ਇਕ ਔਰਤ ਤੇ ਤਿੰਨ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਹਨ। ਪੁਲਿਸ ਦਾ ਕਹਿਣਾ ਕਿ ਫਿਲਹਾਲ ਜ਼ਖਮੀਆਂ ਦੇ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਚੋਰ ਫੜਨ ਵਾਲਾ ਮਾਮਲਾ ਅਲੱਗ ਸੀ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਮਾਨਸਾ ਰੇਲਵੇ ਸਟੇਸ਼ਨ ਤੋਂ ਸੈਕੜੇ ਕਿਸਾਨ ਦਿੱਲੀ ਲਈ ਰਵਾਨਾ