ETV Bharat / state

ਬਿਜਲੀ ਮੁਲਾਜ਼ਮਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ

author img

By

Published : Sep 23, 2022, 5:01 PM IST

ਕੇਂਦਰ ਸਰਕਾਰ ਵੱਲੋਂ ਵੰਡ ਖੇਤਰ ਦਾ ਨਿੱਜੀਕਰਨ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸਮਾਰਟ ਮੀਟਰ ਲਾਉਣ, ਮੁਲਾਜਮਾਂ ਦੇ ਖੋਹੇ ਭੱਤੇ ਬਹਾਲ ਕਰਵਾਉਣ ਅਤੇ ਡਿਸਮਿਸ ਮੁਲਾਜ਼ਮ ਬਹਾਲ ਕਰਵਾਉਣ ਸਮੇਤ ਹੋਰਨਾਂ ਮਸਲਿਆਂ ਨੂੰ ਲੈਅ ਕੇ 23 ਸਤੰਬਰ ਨੂੰ ਸਬ ਡਵੀਜ਼ਨ ਪ੍ਰਧਾਨ ਯੋਧਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਬਿਆਸ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਜਥੇਬੰਦੀ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜੀ ਕੀਤੀ ਗਈ।

electricity employees against central and state government in Amritsar

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਵੰਡ ਖੇਤਰ ਦਾ ਨਿੱਜੀਕਰਨ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸਮਾਰਟ ਮੀਟਰ ਲਾਉਣ, ਮੁਲਾਜਮਾਂ ਦੇ ਖੋਹੇ ਭੱਤੇ ਬਹਾਲ ਕਰਵਾਉਣ ਅਤੇ ਡਿਸਮਿਸ ਮੁਲਾਜ਼ਮ ਬਹਾਲ ਕਰਵਾਉਣ ਸਮੇਤ ਹੋਰਨਾਂ ਮਸਲਿਆਂ ਨੂੰ ਲੈਅ ਕੇ 23 ਸਤੰਬਰ ਨੂੰ ਸਬ ਡਵੀਜ਼ਨ ਪ੍ਰਧਾਨ ਯੋਧਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਬਿਆਸ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਜਥੇਬੰਦੀ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜੀ ਕੀਤੀ ਗਈ।

ਬਿਜਲੀ ਮੁਲਾਜ਼ਮਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ

ਗੱਲਬਾਤ ਦੌਰਾਨ ਯੂਨੀਅਨ ਆਗੂ ਕੰਵਲਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ ਲੋਕ ਸਭਾ ਵਿੱਚ ਪੇਸ਼ ਨਹੀਂ ਕੀਤਾ ਗਿਆ ਹੈ। ਹੁਣ ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਵੰਡ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਕੇਂਦਰੀ ਡਿਸਟਰੀਬਿਊਸ਼ਨ ਆਫ ਇਲੈਕਟਰੀਕਲ ਲਾਈਸੈਂਸ ਰੂਲਜ 2022 ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਸੇ ਤਰਾਂ ਪੰਜਾਬ ਸਰਕਾਰ ਵੀ ਪੰਜਾਬ ਅੰਦਰ ਨਿੱਜੀ ਕੰਪਨੀਆਂ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਮੁਨਾਫ਼ੇ ਦੇਣ ਲਈ ਸਮਾਰਟ ਮੀਟਰ ਲਾਉਣ ਲਈ ਬਜਿੱਦ ਹੈ। ਜਿਸ ਦੀ ਸ਼ੁਰੂਆਤ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਘਰਾਂ ਵਿੱਚ ਸਮਾਰਟ ਮੀਟਰ ਲਗਾ ਕੇ ਕਰਨ ਵਾਲੀ ਹੈ। ਉਨਾਂ ਕਿਹਾ ਕਿ ਬੀਤੇ ਦਿਨੀਂ ਬਿਜਲੀ ਮੰਤਰੀ ਪੰਜਾਬ ਵਲੋਂ ਟੈਕਨੀਕਲ ਸਰਵਿਸਜ ਯੂਨੀਅਨ ਦੇ ਵਫਦ ਨੂੰ ਭਰੋਸਾ ਦਿੱਤਾ ਗਿਆ ਸੀ ਕਿ BOD ਦੀ ਮੀਟਿੰਗ ਵਿੱਚ ਏਜੰਡਾ ਲਾ ਕੇ ਡਿਸਮਿਸ ਆਗੂਆਂ ਨੂੰ ਬਹਾਲ ਕਰ ਦਿੱਤਾ ਜਾਵੇਗਾ।

ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ BOD ਦੀ ਮੀਟਿੰਗ ਵਿੱਚ ਏਜੰਡਾ ਪੇਸ਼ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਮੰਗ ਕਰਨ ਦੇ ਬਾਵਜੂਦ ਵੀ ਕੱਟੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ ਹਨ, ਜਿਸ ਦੇ ਰੋਸ ਵਜੋਂ ਸਬ ਡਵੀਜ਼ਨ ਪੱਧਰ ਤੇ ਤਿੱਖਾ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵਲੋਂ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੂੰ ਵੱਡਾ ਝਟਕਾ: NGT ਨੇ ਲਗਾਇਆ 2000 ਕਰੋੜ ਦਾ ਜੁਰਮਾਨਾ, ਲੱਗੇ ਇਹ ਇਲਜ਼ਾਮ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.