ਅੰਮ੍ਰਿਤਸਰ: ਗਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਲੱਗੇ ਸਿੱਖ ਜੱਥਬੰਦੀਆਂ ਦੇ ਧਰਨੇ ਨੂੰ ਚੁਕਾਉਣ ਦੌਰਾਨ ਹੋਈ ਝੜਪ 'ਚ ਜ਼ਖ਼ਮੀ ਹੋਏ ਸਿੰਘ ਫੌਜੀਆਂ ਨੂੰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਮਿਲਣ ਪਹੁੁੰਚੇ। ਉਨਾਂ ਸ਼੍ਰੀ ਦਰਬਾਰ ਸਾਹਿਬ ਸਮੂਹ ਅੰਦਰ ਹੋਈ ਘਟਨਾ 'ਤੇ ਡੁੰਘੇ ਦੁਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਸੋਸ਼ਲ ਮੀਡੀਆ ਰਾਹੀਂ ਬੋਲੀ ਭੱਦੀ ਸ਼ਬਦਾਵਲੀ ਦੀ ਸਖ਼ਤ ਨਿਖੇਦੀ ਕੀਤੀ ਹੈ।
ਇਸੇ ਦੌਰਾਨ ਵਲਟੋਹਾ ਨੇ ਕਾਂਗਰਸ 'ਤੇ ਜੰਮ ਕੇ ਨਿਸ਼ਾਨਾ ਵੀ ਵਿਨ੍ਹੀਆ। ਉਨ੍ਹਾਂ ਕਾਂਗਰਸੀਆ ਨੂੰ ਧਰਨਾ ਚੁਕਾਉਣ ਸਮੇਂ ਹੋਈ ਝੜਪ ਦਾ ਦੋਸ਼ੀ ਵੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਤੋਂ ਕਾਂਗਰਸ ਨੇ ਕੋਈ ਸਬਕ ਨਹੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ 2004 ਅਤੇ 2011 ਦੀਆਂ ਸ਼੍ਰੋਮਣੀ ਕਮੇਟੀ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਆਪਣੇ ਮੋਹਰੇ ਖੜੇ ਕੀਤੇ ਗਏ ਧਰਮੀ ਫੌਜੀ ਸਰਬਜੀਤ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟ ਸੇਵਾਮੁਕਤ ਹੋਏ ਕੰਵਲਜੀਤ ਸਿੰਘ ਨੂੰ ਦੋਸ਼ੀ ਠਹਿਰਾਉਣ ਦੀ ਥਾਂ ਕਾਂਗਰਸ ਵੱਲੋਂ ਉਸ ਨੂੰ ਹੀ ਸਿਆਸਤ ਦਾ ਮੋਹਰਾ ਬਣਾਇਆ ਗਿਆ।
ਉਨ੍ਹਾਂ ਇਹ ਵੀ ਦੋਸ਼ ਲਾਏ ਕਿ ਸੂਬਾ ਸਰਕਾਰ ਦੇ ਇਸ਼ਾਰੇ 'ਤੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਸਮੇਤ 400 ਮੁਲਾਜ਼ਮਾਂ ਖਿਲਾਫ਼ ਮਾਮਲੇ ਦਰਜ ਕੀਤੇ ਗਏ।
ਉਨ੍ਹਾਂ ਐਸਜੀਪੀਸੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਬਲੀਕੇਸ਼ਨ ਵਿਭਾਗ 'ਚ ਸਰੂਪਾਂ ਦੇ ਰਿਕਾਰਡ ਦੀ ਗੜਬੜੀ ਸ਼੍ਰੋਮਣੀ ਕਮੇਟੀ ਵਲੋਂ ਉਜਾਗਰ ਕੀਤੀ ਗਈ ਸੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਂਚ ਕਰਨ ਦੀ ਅਪੀਲ ਕੀਤੀ ਸੀ।
ਦੱਸਣਯੋਗ ਹੈ ਕਿ ਗਾਇਬ ਹੋਏ 328 ਸਰੂਪਾਂ ਦੇ ਮਾਮਲੇ 'ਚ ਸਿੱਖ ਜੱਥੇਬੰਦੀਆਂ ਵੱਲੋਂ ਸ਼੍ਰੀ ਦਰਬਾਰ ਸਾਹਿਬ ਬਾਹਰ ਧਰਨਾ ਲਾਇਆ ਗਿਆ ਸੀ, ਅਤੇ ਇਹ ਧਰਨਾ 14 ਸਤੰਬਰ ਤੋਂ ਲਗਾਤਾਰ ਜਰੀ ਸੀ। ਕੁੱਝ ਸਮਾਂ ਪਹਿਲਾਂ ਧਰਨਾ ਚੁਕਾਉਣ ਲਈ ਐਸਜੀਪੀਸੀ ਦੀ ਟਾਸਕ ਫੋਰਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਈ ਜਿਸ ਦੌਰਾਨ ਖਈ ਲੋਕ ਜ਼ਖ਼ਮੀ ਵੀ ਹੋਏ ਸਨ।