ETV Bharat / state

ਪੰਜਾਬ ਦੇ ਹਰ ਇੱਕ ਧਰਮ ਦੇ ਬੰਦੇ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਨੇ ਚਾਹੀਦੇ ਹਨ ਯਤਨ - ਵਿਰਸਾ ਸਿੰਘ ਵਲਟੋਹਾ - ਇੱਕੀ ਅਪ੍ਰੈਲ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ

ਬੰਦੀ ਸਿੱਖਾਂ ਦੀ ਰਿਹਾਈ ਦੀ ਮਸਲਾ ਲਗਾਤਾਰ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਸਾਰੇ ਭਾਈਚਾਰੇ ਦੇ ਲੋਕਾਂ ਨੂੰ ਇੱਕ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਦੀ ਅਪੀਲ ਕੀਤੀ ਗਈ ਹੈ।

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਵਿਰਸਾ ਸਿੰਘ ਵਲਟੋਹਾ ਦੀ ਅਪੀਲ

author img

By

Published : Apr 20, 2022, 6:41 PM IST

ਅੰਮ੍ਰਿਤਸਰ: ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਇੱਕ ਵਾਰ ਫਿਰ ਮਾਮਲਾ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ। ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਾਂਸਦ ਦੇ ਵਿੱਚ ਆਵਾਜ਼ ਚੁੱਕੀ ਜਾ ਰਹੀ ਸੀ ਤੇ ਦੂਜੇ ਪਾਸੇ ਪਿਛਲੇ ਦਿਨੀਂ ਕੁਝ ਸਿੱਖ ਜਥੇਬੰਦੀਆਂ ਵਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖਿਆ ਗਿਆ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਪ੍ਰੈੱਸ ਵਾਰਤਾ ਕਰਕੇ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਣ ਲਈ ਅਪੀਲ ਕੀਤੀ ਹੈ।

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਵਿਰਸਾ ਸਿੰਘ ਵਲਟੋਹਾ ਦੀ ਅਪੀਲ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਲੰਬੇ ਸਮੇਂ ਵਿੱਚ ਜੇਲ੍ਹਾਂ ’ਚ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਵੀ ਸਰਕਾਰ ਛੱਡਣ ਨੂੰ ਤਿਆਰ ਨਹੀਂ ਜਿਸ ਲਈ ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇੱਕ ਵਾਰ ਫਿਰ ਲੋੜ ਹੈ ਕਿ ਹਰੇਕ ਧਰਮ ਦੇ ਨਾਗਰਿਕ ਨੂੰ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਣੀ ਚਾਹੀਦੀ ਹੈ।

ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿੱਤਾ ਦਿੱਤਾ ਪਰ ਲੋਕ ਹੁਣ ਇਸ ਸਮੇਂ ਪਛਤਾ ਰਹੇ ਹਨ ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਹਿੰਦੀ ਆਈ ਕਿ ਸੱਤਰ ਸਾਲਾਂ ਵਿੱਚ ਕਿਸੇ ਪਾਰਟੀ ਨੇ ਕੋਈ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਦੇ ਘਰ ਮੋਟਰ ਵਹੀਕਲ ਮੌਜੂਦ ਹੈ ਅਤੇ ਹਰ ਇੱਕ ਕੋਲ ਨਵੀਂ ਟੈਕਨੋਲੋਜੀ ਦੇ ਮੋਬਾਇਲ ਫੋਨ ਹਨ ਇਹ 70 ਸਾਲਾਂ ਦੇ ਹੋਏ ਵਿਕਾਸ ਦਾ ਹੀ ਅਸਰ ਹੈ।

ਆਮ ਆਦਮੀ ਪਾਰਟੀ ਝੂਠ ਬੋਲ ਕੇ ਸੱਤਾ ਵਿਚ ਆਈ ਹੈ ਅਤੇ ਹੁਣ ਇੰਨਾ ਤੋਂ ਸਰਕਾਰ ਵੀ ਨਹੀਂ ਚੱਲ ਰਹੀ। ਇਸਦੇ ਨਾਲ ਹੀ ਬੋਲਦੇ ਹੋਏ ਨੇ ਕਿਹਾ ਕਿ ਇੱਕੀ ਅਪ੍ਰੈਲ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਲਾਲ ਕਿਲੇ ਵਿਖੇ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਅਜਿਹਾ ਕਰਦੇ ਹਨ ਤਾਂ ਅਸੀਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਾਂਗੇ।

ਇਹ ਵੀ ਪੜ੍ਹੋ: ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ ਨੂੰ ਲੈਕੇ ਅਕਾਲੀ ਦਲ ਨੇ ਘੇਰੀ ਆਪ , ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.