ਅੰਮ੍ਰਿਤਸਰ: ਵਿਦੇਸ਼ਾਂ 'ਚ ਰਹਿਣ ਵਾਲੇ ਪੰਜਾਬੀ ਹੁਣ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਦੇ ਲਈ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਵੀਪ ਮੁਹਿੰਮ ਤਹਿਤ ਪਰਵਾਸੀ ਪੰਜਾਬੀਆਂ ਦੀਆਂ ਵੋਟਾਂ ਬਣਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਪਰਵਾਸੀਆਂ ਦੀਆਂ ਵੋਟਾਂ ਪਵਾਉਣ ਲਈ 2 ਵਿਸ਼ੇਸ਼ ਕਾਊਂਟਰਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਨੇ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਰਵਾਸੀ ਪੰਜਾਬੀ ਆਪਣੀ ਵੋਟ ਬਣਾਉਣ ਲਈ ਕਾਊਂਟਰਾਂ ਤੋਂ ਫ਼ਾਰਮ ਨੰ.6 ਭਰ ਕੇ ਆਪਣਾ ਨਾਂਅ ਵੋਟਰ ਲਿਸਟ 'ਚ ਦਰਜ ਕਰਵਾ ਸਕਦੇ ਹਨ।