ਅੰਮ੍ਰਿਤਸਰ: ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ (Chess players from 190 countries around the world) ਦੀ ਸ਼ਮੂਲੀਅਤ ਵਾਲੀ ਅਤੇ ਭਾਰਤ ’ਚ ਪਹਿਲੀ ਵਾਰ ਆਯੋਜਤ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ (44th Chess Olympiad) ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ (Chess Olympiad Torch Relay) ਵਾਹਗਾ ਬਾਰਡਰ ਪੁੱਜੀ।
ਖੁੱਲ੍ਹੀ ਜੀਪ ’ਚ ਸਵਾਰ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ’ਚ ਫੜੀ ਇਸ ਸ਼ਤਰੰਜ ਮਸ਼ਾਲ ਦਾ ਇੱਥੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐੱਨ.ਆਈ.ਐੱਸ, ਖਿਡਾਰੀਆਂ, ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ (Punjab State Chess Association) ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਵਧੀਆ ਪੇਸ਼ਕਾਰੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਮਸ਼ਾਲ ਦਾ ਸਵਾਗਤ ‘ਤੇ ਪੁੱਜੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਖੇਡਾਂ, ਖਿਡਾਰੀਆਂ ਨੂੰ ਪ੍ਰਫੁਲਤ ਕਰਨ ਦੇ ਨਾਲ-ਨਾਲ ਸੂਬੇ ’ਚ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਕੂਲੀ ਪੱਧਰ ਤੋਂ ਹੀ ਖੇਡਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਚੈਸ ਮਸ਼ਾਲ, ਸ਼ਤਰੰਜ ਖੇਡ ਲਈ ਇੱਕ ਨਵੀਂ ਸ਼ੁਰੂਆਤ ਹੈ, ਜੋ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਉਤਸ਼ਾਹਤ ਕਰ ਰਹੀ ਹੈ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਚੈੱਸ ਓਲੰਪਆਡ ਮਸ਼ਾਲ ਇੱਥੇ ਪੁਜੀ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ਾਲ ਨੇ ਸਾਡੇ ਨੌਜਵਾਨਾਂ ’ਚ ਖੇਡਾਂ ਤੇ ਖਾਸ ਕਰਕੇ ਚੈੱਸ ਪ੍ਰਤੀ ਜੋਸ਼ ਭਰਿਆ ਹੈ। ਡਿਪਟੀ ਕਮਿਸ਼ਨਰ ਨੇ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਵਾਪਸ ਮਸ਼ਾਲ ਦਿੱਤੀ ਅਤੇ ਇਹ ਅਗਲੇ ਪੜਾਅ ਕੁਰਕੂਸ਼ੇਤਰ ਲਈ ਰਵਾਨਾ ਹਵੇਗੀ।
ਇਸ ਦੌਰਾਨ ਵਾਹਗਾ ਬਾਰਡਰ ਵਿਖੇ ਚੈੱਸ ਗੈ੍ਰਂਡ ਮਾਸਟਰ ਦੀਪ ਸੇਨ ਗੁਪਤਾ ਨੇ ਛੋਟੀ ਉਮਰ ਦੇ ਖਿਡਾਰੀਆਂ ਨਾਲ ਚੈੱਸ ਬੋਰਡ ’ਤੇ ਚੈੱਸ ਖੇਡ ਕੇ ਬੱਚਿਆਂ ਨੂੰ ਸ਼ਤਰੰਜ ਖੇਡਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸ਼ਤਰੰਜ ਉਲੰਪੀਆਡ ਮਸ਼ਾਲ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਸੌਂਪਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੀ ਟੀਮ ਲਈ ਅਰਦਾਸ ਕਰਨ ਕਿ ਸਾਨੂੰ ਕਾਮਯਾਬੀ ਮਿਲੇ।
ਇਹ ਵੀ ਪੜ੍ਹੋ:ਮੁੱਕੇਬਾਜ਼ ਵਿਜੇਂਦਰ ਸਿੰਘ ਵੱਲੋਂ ਮੂਸੇਵਾਲਾ ਦੇ ਗੀਤ SYL ਦੀ ਵਕਾਲਤ, ਕਿਹਾ- 'ਕੁਝ ਵੀ ਗਲਤ ਨਹੀਂ ਕਿਹਾ'