ਅੰਮ੍ਰਿਤਸਰ: ਪੰਜਾਬ ਵਿੱਚ ਮੁੱਖ ਮੰਤਰੀ (CM) ਬਦਲਣ ਦੇ ਨਾਲ ਪੰਜਾਬ ਦਾ ਹਾਲਾਤ ਬਦਲ ਦੇ ਨਜ਼ਰ ਨਹੀਂ ਆ ਰਹੇ, ਪੰਜਾਬ ਵਿੱਚ ਪਹਿਲਾਂ ਵਾਂਗ ਹੀ ਅੱਜ ਵੀ ਧਰਨੇ ਪ੍ਰਦਰਸ਼ਨ ਜਾਰੀ ਹਨ। ਇੱਕ ਪਾਸੇ ਜਿੱਥੇ ਕੋਰੋਨਾ ਯੋਧੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਧਰਨੇ ਦੇ ਰਹੇ ਹਨ ਉੱਥੇ ਹੀ ਅੰਮ੍ਰਿਤਸਰ (Amritsar) ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ (Department of Water Supply and Sanitation) ਵੀ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਸੜਕਾਂ ‘ਤੇ ਉਤਰ ਆਇਆ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ (Department of Water Supply and Sanitation) ਦੇ ਮੁਲਜ਼ਮਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਉਨ੍ਹਾਂ ਨੂੰ ਅਣਗੌਲਿਆ ਕਰਨ ਦੇ ਇਲਜ਼ਾਮ ਲਗਾਏ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਿੱਚ ਦਰਜ ਚਾਰ ਦੇ ਮੁਲਜ਼ਮਾਂ ਲਈ ਕੋਈ ਤਰੱਕੀ ਕਰਵਾਉਣ ਦੇ ਲਈ ਵਿਭਾਗ ਕੋਈ ਕਦਮ ਨਹੀਂ ਚੁੱਕ ਰਿਹਾ। ਇਸ ਮੌਕੇ ਉਨ੍ਹਾਂ ਨੇ ਆਪਣੇ ਹੀ ਉੱਚ ਅਫ਼ਸਰਾਂ ‘ਤੇ ਘਬਲੇਬਾਜ਼ੀ ਕਰਨ ਦੇ ਇਲਜ਼ਾਮ ਵੀ ਲਗਾਏ ਹਨ।
ਪੰਜਾਬ ਸਰਕਾਰ ਤੋਂ ਮੰਗ ਕਰਦਿਆ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਦਰਜਾ ਚਾਰ ਦੇ ਮੁਲਾਜ਼ਮਾਂ ਲਈ ਤਰੱਕੀ ਦੇ ਰਾਹ ਖੋਲ੍ਹੇ ਅਤੇ ਨਾਲ ਹੀ ਮੁਲਾਜ਼ਮਾਂ ਦੇ ਰੋਕੇ ਹੋਏ ਫੰਡ ਤੁਰੰਤ ਜਾਰੀ ਕਰੇ। ਇਸ ਮੌਕੇ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮ ਤੁਰੰਤ ਪੱਕੇ ਨਹੀਂ ਕੀਤੇ ਤਾਂ ਉਹ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਸ ਮੌਕੇ ਹਰਪ੍ਰੀਤ ਸਿੰਘ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਸਾਧਦਿਆ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਬਿਜਲੀ ਤੇ ਪਾਣੀ ਦੇ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਹੈ, ਪਰ ਹਾਲ ਤੱਕ ਇਸ ਬਾਰੇ ਕੋਈ ਨੋਟਿਸ ਜਾਰੀ ਨਹੀਂ ਕੀਤੀ।
ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੇ ਬਿੱਲ ਮੁਆਫ ਕਰਨ ਵਾਲੇ ਬਿਆਨ ਨੂੰ ਇੱਕ ਸਿਆਸੀ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਰ ਪਾਰਟੀ ਦੇ ਲੀਡਰ ਆਪਣੇ ਨਿਜੀ ਸਵਾਦ ਲਈ ਪੰਜਾਬ ਦੇ ਲੋਕਾਂ ਦੀ ਦੂਰ ਵਰਤੋਂ ਕਦੇ ਹਨ।
ਇਹ ਵੀ ਪੜ੍ਹੋ:ਬਿਜਲੀ ਬਿੱਲਾਂ ਨੂੰ ਲੈਕੇ ਗਰੀਬ ਪਰਿਵਾਰਾਂ ਨੇ ਸੁਣਾਇਆ ਆਪਣਾ ਦਰਦ