ETV Bharat / state

ਸਾਰੀ ਕੌਮ ਨੂੰ ਇੱਕ ਜੁੱਟ ਹੋ ਕੇ ਸਰੱਬਤ ਦੇ ਭਲੇ ਲਈ ਕੰਮ ਕਰਨਾ ਚਾਹੀਦੈ: ਬੀਬੀ ਬਲਵਿੰਦਰ ਕੌਰ

ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਦੀ ਬਰਸੀ ਮੌਕੇ ਸਿੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਬੀਬੀ ਬਲਵਿੰਦਰ ਕੌਰ ਵੀ ਉਚੇਚੇ ਤੌਰ 'ਤੇ ਪਹੁੰਚੀ। ਇਸ ਮੌਕੇ ਸਿੱਖ ਸੰਸਥਾਵਾਂ ਵੱਲੋਂ ਬੀਬੀ ਬਲਵਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।

author img

By

Published : Oct 9, 2020, 2:27 PM IST

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਮੌਕੇ ਫੌਜ ਦੀ ਕਮਾਂਡ ਕਰਨ ਵਾਲੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਪੂਣੇ ਜਾ ਕੇ ਮਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ। ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਦੀ ਬਰਸੀ ਮੌਕੇ ਸਿੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਬੀਬੀ ਬਲਵਿੰਦਰ ਕੌਰ ਵੀ ਉਚੇਚੇ ਤੌਰ 'ਤੇ ਪਹੁੰਚੀ। ਇਸ ਮੌਕੇ ਸਿੱਖ ਸੰਸਥਾਵਾਂ ਵੱਲੋਂ ਬੀਬੀ ਬਲਵਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।

ਵੀਡੀਓ

ਬੀਬੀ ਬਲਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਆਪਣੀਆਂ ਚਿੱਠੀਆਂ ਵਿੱਚ ਲਿਖਿਆ ਸੀ ਕਿ ਉਨ੍ਹਾਂ ਨੇ ਕਿਸੇ ਵੀ ਸੰਸਥਾ ਕੋਲੋਂ ਕੋਈ ਅਹੁਦਾ ਨਹੀਂ ਲੈਣਾ, ਉਹ ਅਹੁੱਦੇ ਲੈਣ ਲਈ ਨਹੀਂ ਸਗੋਂ ਕੌਮ ਦੇ ਭਲੇ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ ਤੇ ਸਰਬੱਤ ਦੇ ਭਲੇ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਫ਼ੋਟੋ
ਫ਼ੋਟੋ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਕੋਲ ਜਿੰਨਾ ਧਨ ਹੈ, ਉਸ ਨਾਲ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਵੀਰ ਸਿੰਘ ਸੁੱਖਾ ਵੱਲੋਂ ਲਿਖੀਆਂ ਚਿੱਠੀਆਂ ਨੂੰ ਅਗਲੀ ਵਾਰ ਬਰਸੀ ਉੱਪਰ ਪੜ੍ਹਨਗੇ। ਉਨ੍ਹਾਂ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀਆਂ ਲੰਬੀਆਂ ਚਿੱਠੀਆਂ ਆਤਮਾ ਨੂੰ ਝੰਜੋੜ ਦੇਣ ਵਾਲੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.