ਅੰਮ੍ਰਿਤਸਰ: ਅੰਗਹੀਣ ਅਤੇ ਨੇਤਰਹੀਣ ਵਿਅਕਤੀਆਂ ਦੀਆਂ ਪੰਜਾਬ ਭਰ ਦੀਆਂ ਯੂਨੀਅਨਾਂ ਵੱਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲੋਂ ਨੌਕਰੀਆਂ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਹਰ ਵਾਰ ਲਾਅਰਿਆਂ ਦੇ ਨਾਮ ‘ਤੇ ਵੋਟਾਂ ਲੈਣ ਵਾਲੀਆਂ ਸਰਕਾਰਾਂ ਸੱਤਾ ਵਿੱਚ ਆਉਂਦੇ ਸਾਰ ਕੀਤੇ ਵਾਅਦੇ ਅਕਸਰ ਭੁੱਲ ਜਾਂਦੀਆਂ ਹਨ। ਬੀਤੇ ਕੁਝ ਦਿਨ ਪਹਿਲਾਂ ਵੀ ਅੰਗਹੀਣ ਐਸੋਸੀਏਸ਼ਨ ਵੱਲੋਂ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਇੱਕ ਵੱਲੋਂ ਟ੍ਰੈਫਿਕ ਰੋਕ ਕੇ ਪ੍ਰਦਰਸ਼ਨ ਕਰਨ ਦੀ ਖਬਰ ਨੂੰ ਈਟੀਵੀ ਭਾਰਤ ਵੱਲੋਂ ਪ੍ਰਮੁੱਖਤਾ ਨਾਲ ਚਲਾਇਆ ਗਿਆ ਸੀ।
ਜਿਸ ਤੋਂ ਬਾਅਦ ਪ੍ਰਸ਼ਾਸ਼ਨ ਵੱਲੋਂ ਸਰਕਾਰ ਨਾਲ ਜਲਦ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ, ਪਰ ਫਿਲਹਾਲ ਨੌਕਰੀਆਂ ਦੀ ਮੰਗ ‘ਤੇ ਡਟੇ ਅੰਗਹੀਣ ਲੋਕਾਂ ਨੂੰ ਕੋਈ ਬੇਹਤਰ ਜਵਾਬ ਨਹੀਂ ਮਿਲ ਸਕਿਆ ਹੈ। ਇਸੇ ਤਹਿਤ ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਦੀ ਇੱਕ ਮੀਟਿੰਗ ਵੱਲੋਂ ਇੱਕ ਮੀਟਿੰਗ ਕੀਤੀ ਗਈ। ਜਿਸ ਦਾ ਅਗਵਾਈ ਪ੍ਰਧਾਨ ਗੁਰਮੀਤ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ, ਕਿ ਅੰਗਹੀਣਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬੇ ਦੀ ਕਾਂਗਰਸ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅੰਗਹੀਣ ਅਤੇ ਨੇਤਰਹੀਣ ਵਿਅਕਤੀ ਇਕੱਠੇ ਹੋ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਘਰ ਦਾ ਦਰਵਾਜ਼ਾ ਖੜਕਾ ਕੇ ਨੌਕਰੀਆਂ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਇੰਨਸਾਫ ਦੀ ਮੰਗ ਕਰਨਗੇ।ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਅੰਗਹੀਣ ਵਿਅਕਤੀਆਂ ਦੇ ਰਾਸ਼ਨ ਕਾਰਡਾਂ ਦੇ ਫਾਰਮ ਭਰੇ ਗਏ ਹਨ, ਅਤੇ ਉਨ੍ਹਾਂ ਨੂੰ ਯੂ.ਆਈ.ਡੀ. ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਪੱਕੇ ਹੋਣ ਲਈ ਮਿਡ-ਡੇ-ਮੀਲ ਦੇ ਕਰਮਚਾਰੀ ਸੰਘਰਸ਼ ਦੇ ਮੈਦਾਨ 'ਚ ਉਤਰੇ