ETV Bharat / state

ਕਿਸਾਨ ਵਿਰੋਧੀ ਪਾਰਟੀ ਭਾਜਪਾ ਨੂੰ ਵਿਧਾਨਸਭਾ ਦੀ ਇੱਕ ਸੀਟ ਵੀ ਨਹੀਂ ਜਿੱਤਣ ਦੇਵਾਂਗੇ: ਬੀਕੇਯੂ ਆਗੂ

ਖੇਤੀ ਕਾਨੂੰਨਾਂ ਦੇ ਵਿਰੁੱਧ ਅੰਮ੍ਰਿਤਸਰ ਸ਼ਹਿਰ ਦੇ ਮਸ਼ਹੂਰ ਮਾਲ "ਮਾਲ ਆਫ਼ ਅੰਮ੍ਰਿਤਸਰ" ਅੱਗੇ ਭਾਰਤੀ ਕਿਸਾਨ ਯੂਨੀਅਨ ਅਤੇ ਜਥੇਬੰਦੀਆਂ ਵੱਲੋਂ ਪੱਕਾ ਧਰਨਾ ਲਾਇਆ ਹੋਇਆ ਹੈ। ਇਸ ਧਰਨੇ ਵਿੱਚ ਬੈਠੇ ਕਿਸਾਨਾਂ ਨਾਲ ਈਟੀਵੀ ਭਾਰਤ ਨੇ ਗੱਲਬਾਤ ਕੀਤੀ।

ਫ਼ੋਟੋ
ਫ਼ੋਟੋ
author img

By

Published : Oct 26, 2020, 1:17 PM IST

ਅੰਮ੍ਰਿਤਸਰ: ਕਿਸਾਨੀ ਨਾਲ ਸਬੰਧਤ ਆਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਗੁੱਸਾ ਠੰਢਾ ਨਹੀਂ ਹੋ ਰਿਹਾ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਲਾਏ ਜਾ ਰਹੇ ਹਨ ਅਤੇ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਤਹਿਤ ਹੀ ਅੰਮ੍ਰਿਤਸਰ ਸ਼ਹਿਰ ਦੇ ਮਸ਼ਹੂਰ ਮਾਲ "ਮਾਲ ਆਫ਼ ਅੰਮ੍ਰਿਤਸਰ" ਅੱਗੇ ਭਾਰਤੀ ਕਿਸਾਨ ਯੂਨੀਅਨ ਅਤੇ ਸਹਿਯੋਗੀਆਂ ਜਥੇਬੰਦੀਆਂ ਵੱਲੋਂ ਪੱਕਾ ਧਰਨਾ ਲਾਇਆ ਹੋਇਆ ਹੈ। ਇਸ ਧਰਨੇ ਵਿੱਚ ਬੈਠੇ ਕਿਸਾਨਾਂ ਨਾਲ ਈਟੀਵੀ ਭਾਰਤ ਨੇ ਗੱਲਬਾਤ ਕੀਤੀ।

ਵੀਡੀਓ

ਬੀਕੇਯੂ ਦੇ ਆਗੂ ਕੁਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜਾ ਕਿਸਾਨਾਂ ਦੇ ਭਲੇ ਲਈ ਤਿੰਨ ਖੇਤੀ ਕਾਨੂੰਨਾਂ ਪਾਸ ਕੀਤੇ ਹਨ ਉਹ ਕਿਸਾਨਾਂ ਲਈ ਘਾਤਕ ਹਨ ਤੇ ਇਹ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਕਾਨੂੰਨ ਹਨ। ਇਸ ਕਾਨੂੰਨ ਨਾਲ ਕਿਸਾਨੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਇਹ ਖੇਤੀ ਕਾਨੂੰਨ ਭਾਰਤ ਦੇ ਹੋਰ ਸੂਬਿਆਂ ਦੀ ਤਰ੍ਹਾਂ ਦੇਸ਼ ਦੇ ਅੰਨਦਾਤਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਮਾਰਨ ਲਈ ਬਣਾਏ ਹਨ ਜਿਸ ਨੂੰ ਉਹ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਕੇਂਦਰ ਦੀ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰ ਤਰ੍ਹਾਂ ਦੇ ਕਦਮ ਚੁੱਕਾਗੇ। ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਜੱਦੋਜਹਿਦ ਜਾਰੀ ਹੈ। ਇਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਮਜ਼ਬੂਰ ਹੋ ਕੇ ਪੰਜਾਬ ਦੀਆਂ ਦੂਜੀਆਂ ਪਾਰਟੀਆਂ ਨੂੰ ਨਾਲ ਲੈ ਕੇ ਇਸ ਕਾਨੂੰਨ ਦੇ ਖ਼ਿਲਾਫ਼ ਮਤਾ ਪਾਸ ਕੀਤਾ ਹੈ।

ਫ਼ੋਟੋ
ਫ਼ੋਟੋ

ਬੀਕੇਯੂ ਆਗੂ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ, ਪਰ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਜੱਦੋਜਹਿਦ 'ਚੋਂ ਆਪਣਾ ਸਿਆਸੀ ਲਾਹਾ ਖੱਟਣਾ ਚਾਹੁੰਦੀਆਂ ਹਨ, ਪਰ ਅਸੀਂ ਕਿਸੇ ਨੂੰ ਵੀ ਸਿਆਸੀ ਮੁਫ਼ਾਦਾਂ ਲਈ ਆਪਣੇ ਇੱਕਠਾਂ ਨੂੰ ਵਰਤਣ ਨਹੀਂ ਦੇਵਾਂਗੇ।

ਫ਼ੋਟੋ
ਫ਼ੋਟੋ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਰਤ ਦੇਸ਼ ਅੰਗੇਰਜ਼ਾਂ ਦੇ ਰਾਜ ਤੋਂ ਆਜ਼ਾਦ ਹੋਇਆ ਹੈ, ਉਦੋਂ ਤੋਂ ਹੀ ਪੰਜਾਬ ਨਾਲ ਵਿਤਕਰਾ ਹੋ ਰਿਹਾ ਹੈ। ਕਦੇ ਸਾਡੀ ਰਾਜਧਾਨੀ ਖੋਹ ਲਈ ਤੇ ਕਦੇ ਸਾਡੇ ਪਾਣੀ ਤੇ ਡੈਮ ਖੋਹ ਲਏ। ਕੇਂਦਰ ਦੀਆਂ ਸਰਕਾਰਾਂ ਪੰਜਾਬੀਆਂ ਨੂੰ ਖ਼ਤਮ ਕਰਨੀਆਂ ਚਾਹੁੰਦੀਆਂ ਹਨ।

ਕੁਲਬੀਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਦੀ ਲੜਾਈ ਦਾ ਪੰਜਾਬ ਦੀਆਂ ਵਿਧਾਨਸਭਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਜ਼ਰੂਰ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਕਹਿੰਦੀ ਹੈ ਕਿ ਅਸੀਂ ਪੰਜਾਬ 'ਚ 117 ਬੰਦੇ ਆਪਣੇ ਖੜੇ ਕਰਾਂਗੇ, ਪਰ ਉਹ ਪੰਜਾਬ 'ਚੋਂ ਇੱਕ ਬੰਦਾ ਵਿਧਾਨਸਭਾ ਦੀ ਅਸੈਂਬਲੀ ਵਿੱਚ ਨਹੀਂ ਭੇਜ ਸਕਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.