ਅੰਮ੍ਰਿਤਸਰ: ਜਦੋਂ ਤੋਂ ਕੈਨੇਡਾ 'ਚ ਪੜਣ ਗਏ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੀ ਖ਼ਬਰ ਸਾਹਮਣੇ ਆਈ ਹੈ, ਉਸ ਤੋਂ ਬਾਅਦ ਵਿਦਿਆਰਥੀਆਂ ਵਿੱਚ ਕਾਫ਼ੀ ਚਿੰਤਾ ਪਾਈ ਜਾ ਰਹੀ ਹੈ। ਇਸੇ ਮੁੱਦੇ ਨੂੰ ਲੈ ਕੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਉਹ ਇਸ ਮਾਮਲੇ ਨੂੰ ਵਿਦੇਸ਼ ਮੰਤਰਾਲੇ ਕੋਲ ਰੱਖਣਗੇ। ਰਾਜ ਸਭਾ ਮੈਂਬਰ ਨੇ ਆਖਿਆ ਕਿ ਉਹ ਪਹਿਲਾਂ ਹੀ ਓਟਾਵਾ 'ਚ ਭਾਰਤੀ ਹਾਈ ਕਮਿਸ਼ਨ ਨਾਲ ਇਸ ਬਾਰੇ ਗੱਲ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਦੀ ਬਾਰੀਕੀ ਨਾਲ ਕਾਂਚ ਕਰਨ ਲਈ ਆਖਿਆ ਗਿਆ ਹੈ।
ਸਖ਼ਤ ਤੋਂ ਸਖ਼ਤ ਸਜ਼ਾ: ਸਾਹਨੀ ਨੇ ਆਖਿਆ ਕਿ ਇਸ ਜਾਂਚ ਦੌਰਾਨ ਪਤਾ ਲੱਗੇਗਾ ਕਿ ਵਿਦਿਆਰਥੀਆਂ ਨੂੰ ਜਾਅਲੀ ਕਾਗਜ਼ਾਤ ਕਿਸ ਵੱਲੋਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਅਸੀਂ ਕੈਨੇਡਾ ਸਰਕਾਰ ਅੱਗੇ ਬੇਨਤੀ ਕਰਾਂਗੇ ਕਿ ਵਿਦਿਆਰਥੀਆਂ ਨੂੰ ਡਿਪੋਰਟ ਨਾ ਕੀਤਾ ਜਾਵੇ, ਬਲਕਿ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾਵੇ। ਜਿਨ੍ਹਾਂ ਧੋਖੇਬਾਜ਼ਾਂ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ ਉਨ੍ਹਾਂ ਨੂੰ ਜ਼ਰੂਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਨੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਧੋਖੇਬਾਜ਼ ਏਜੰਟਾਂ ਤੋਂ ਸਾਵਾਧਾਨ ਰਹਿਣ ਦੀ ਅਪੀਲ ਕੀਤੀ ਹੈ।
ਨੌਜਵਾਨਾਂ ਨੂੰ ਰੁਜ਼ਗਾਰ: ਪੰਜਾਬ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਮਲਟੀ ਸਕਿੱਲ ਡਿਵੈਪਲਮੈਂਟ ਸੈਂਟਰ, ਅੰਮ੍ਰਿਤਸਰ ਦੇ ਸਹਿਯੋਗ ਨਾਲ ਨੈਸ਼ਨਲ ਸਕਿੱਲ ਡਿਵੈਪਲਮੈਂਟ ਕਾਰਪੋਰੇਸ਼ਨ ਨਾਲ ਮਿਲ ਕੇ 3 ਰੋਜ਼ਾ ਅੰਤਰਰਾਸ਼ਟਰੀ ਜੌਬ ਮੋਬਿਲਾਈਜੇਸ਼ਨ ਕੈਂਪ ਦਾ ਉਦਘਾਟਨ ਕੀਤਾ।ਕਾਬਲੇਜ਼ਿਕਰ ਹੈ ਕਿ ਇਸ ਕੈਂਪ ਵਿੱਚ ਆਟੋਮੋਟਿਵ, ਕਾਰਪੇਂਟਰ, ਕੰਸਟਰਕਸ਼ਨ, ਡਰਾਈਵਰ, ਇਲੈਕਟ੍ਰੀਸ਼ੀਅਨ, ਐੱਫ਼ਐਂਡਬੀ, ਹੈਲਥ, ਹਾਸਪਿਟੈਲਿਟੀ, ਆਈ.ਟੀ., ਆਇਲ ਐਂਡ ਗੈਸ, ਪਲੰਬਰ, ਰੈਫ੍ਰਿਜਰੇਸ਼ਨ, ਵੈਲਡਰ ਤੋਂ ਬਿਨ੍ਹਾਂ ਹੋਰ ਵੀ ਵੱਖ-ਵੱਖ ਹੁਨਰ ਅਤੇ ਤਜ਼ਰਬੇ ਵਾਲੇ ਉਮੀਦਵਾਰਾਂ ਨੂੰ ਰੁਜ਼ਗਾਰ ਲਈ ਰਸਿਟਰ ਕੀਤਾ ਜਾਵੇਗਾ।
ਨੌਜਵਾਨਾਂ ਨੂੰ ਅਪੀਲ: ਵਿਕਰਮਜੀਤ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਰਜਿਸਟ੍ਰੇਸ਼ਨ ਤੋਂ ਬਾਅਦ ਅਪ੍ਰੈਲ ਦੇ ਅੱਧ ਵਿੱਚ ਭਾਸ਼ਾ ਦੀ ਮੁਹਾਰਤ ਦੀ ਪ੍ਰੀਖਿਆ ਹੋਵੇਗੀ ਅਤੇ ਮਈ ਵਿੱਚ ਚੋਣ ਦਾ ਸ਼ੁਰੂਆਤੀ ਦੌਰ ਹੋਵੇਗਾ। ਉਨ੍ਹਾਂ ਆਖਿਆ ਕਿ ਚੋਣ ਦਾ ਅੰਤਿਮ ਦੌਰ ਜੂਨ ਦੇ ਅੱਧ 'ਚ ਵੱਕ-ਵੱਕ ਦੇਸ਼ਾਂ 'ਚ ਸੰਭਾਵੀ ਮਾਲਕਾ ਦੁਆਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਆਉਣ ਵਾਲੇ 4 ਸਾਲਾਂ 'ਚ ਘਰੇਲੂ ਅਤੇ ਅੰਤਰਰਾਸ਼ਟਰੀ ਪੱਥਰ 'ਤੇ 50 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Mahapanchayat of Farmers: ਐਮਐਸਪੀ ਸਮੇਤ ਕਈ ਮੰਗਾਂ ਸਬੰਧੀ 20 ਮਾਰਚ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ 'ਚ ਕਿਸਾਨਾਂ ਦੀ ਮਹਾਪੰਚਾਇਤ