ਅੰਮ੍ਰਿਤਸਰ: ਪੁਲਿਸ (Police)ਨੇ ਇਕ ਵਿਅਕਤੀ ਨੂੰ 315 ਬੋਰ ਪਿਸਟਲ ਅਤੇ ਜਿੰਦਾ ਕਾਰਤੂਸ ਸਣੇ ਕਾਬੂ ਕੀਤਾ।ਪੁਲਿਸ ਅਧਿਕਾਰੀ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਨਾਕੇਬੰਦੀ(Blockade) ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ ਅਤੇ ਇਹ ਵਿਅਕਤੀ ਨਾਕਾਬੰਦੀ ਨੂੰ ਦੇਖ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ ਸੀ ਉਸੇ ਸਮੇਂ ਹੀ ਪੁਲਿਸ (Police) ਨੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ 315 ਬੋਰ ਪਿਸਟਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ।ਪੁਲਿਸ ਨੇ ਕਿਾਹ ਹੈ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਦੇ ਬਾਕੀ ਸਾਥੀਆਂ ਬਾਰੇ ਤਫ਼ਦੀਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ (Coronaਦਾ ਕਹਿਰ ਜਾਰੀ ਹੈ ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਵਾਰਦਾਤਾਂ ਕੀਤੀਆਂ ਜਾ ਰਹੀਆ ਹ ਅਤੇ ਉਥੇ ਪੁਲਿਸ ਵੀ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਚੌਕਸ ਹੈ।
ਇਹ ਵੀ ਪੜੋ:viral video: ਸ਼ਰਾਬ ਦੇ ਨਸ਼ੇ 'ਚ ਪੁਲਿਸ ਮੁਲਾਜ਼ਮਾਂ ਨੇ ਕੋਰੋਨਾ ਹਦਾਇਤਾਂ ਦੀਆਂ ਉਡਾਈਆਂ ਧੱਜੀਆਂ