ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੀ ਹਲਚਲ ਵੀ ਕਾਫੀ ਤੇਜ਼ ਨਜ਼ਰ ਆ ਰਹੀ ਹੈ। ਇਸਦੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਵਿੱਚ ਡੇਰਿਆਂ ਦਾ ਰੁਖ ਕਰਨਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਦੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਦੁਸ਼ਯੰਤ ਕੁਮਾਰ ਗੌਤਮ ਵੱਲੋਂ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕਰਨ ਦੀ ਖਬਰ ਹੈ।
ਪੱਤਰਕਾਰਾਂ ਨਾਲ ਜਾਣਕਾਰੀ ਸਾਂਝੇ ਕਰਦਿਆਂ ਅੰਮ੍ਰਿਤਸਰ ਦਿਹਾਤੀ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਉਪ ਪ੍ਰਧਾਨ ਕੁਲਬੀਰ ਸਿੰਘ ਆਸ਼ੂ ਅੰਬਾ ਨੇ ਦੱਸਿਆ ਕਿ ਰਾਜ ਸਭਾ ਮੈਂਬਰ ਦੁਸ਼ਯੰਤ ਕੁਮਾਰ ਗੌਤਮ ਹੋਰ ਪ੍ਰਮੁੱਖ ਭਾਜਪਾ ਆਗੂ ਡੇਰਾ ਬਿਆਸ ਪੁੱਜੇ ਅਤੇ ਉਨ੍ਹਾਂ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਆਸ਼ੀਰਵਾਦ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਡੇਰਾ ਬਿਆਸ ਜਾਣ ਤੋਂ ਪਹਿਲਾਂ ਬਿਆਸ ਵਿੱਚ ਭਾਜਪਾ ਆਗੂਆਂ ਨਾਲ ਸੰਖੇਪ ਮੁਲਾਕਾਤ ਕੀਤੀ ਅਤੇ ਪਾਰਟੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੰਤੋਖ ਸਿੰਘ ਗੁੰਮਟਾਲਾ ਕੌਮੀ ਸਕੱਤਰ ਭਾਜਪਾ ਐਸ.ਸੀ ਮੋਰਚਾ, ਅਮਰਜੀਤ ਸਿੰਘ ਅੰਬਾ ਜ਼ਿਲ੍ਹਾ ਪ੍ਰੋਗਰਾਮ ਇੰਚਾਰਜ ਅੰਮ੍ਰਿਤਸਰ ਦਿਹਾਤੀ ਅਤੇ ਹੋਰ ਭਾਜਪਾ ਆਗੂ ਹਾਜ਼ਿਰ ਸਨ।
ਇਹ ਵੀ ਪੜ੍ਹੋ: ਸਿੱਧੂ ਦੀ ਪ੍ਰਧਾਨਗੀ ਵਾਲੇ ਬਿਆਨ 'ਤੇ ਰਾਵਤ ਦਾ ਸਪੱਸ਼ਟੀਕਰਨ