ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਨੂੰ ਲੈ ਕੇ ਆਦੇਸ਼ ਜਾਰੀ (Wheat procurement in Punjab mandis) ਕੀਤੇ ਗਏ ਹਨ। ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਵਿੱਚ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੀ ਮੀਡੀਆ ਟੀਮ ਨਾਲ ਪ੍ਰਧਾਨ ਅਮਨਦੀਪ ਸਿੰਘ ਛੀਨਾ ਵੱਲੋਂ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤਾਂਵਾਲਾ ਦਾਣਾ ਮੰਡੀ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਖਰੀਦ ਨੂੰ ਲੈ ਕੇ ਚਾਹੇ ਪੰਜਾਬ ਸਰਕਾਰ ਨੇ ਇੱਕ ਅਪ੍ਰੈ ਦੀ ਤਰੀਕ ਮੁਕੱਰਰ ਕੀਤੀ ਹੈ ਪਰ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਪੰਦਰਾਂ ਅਪ੍ਰੈਲ ਤੋਂ ਪਹਿਲਾਂ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਹਰ ਸਾਲ ਹੀ ਖਰੀਦ 15 ਅਪ੍ਰੈਲ ਤੋਂ ਬਾਅਦ ਸ਼ੁਰੂ ਹੁੰਦੀ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੰਡੀਆਂ ਦੀਆਂ ਤਿਆਰੀਆਂ ਤੋਂ ਇਲਾਵਾ ਬਾਰਦਾਨੇ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰੇ ਤਾਂ ਜੋ ਜ਼ਿਮੀਂਦਾਰ ਭਾਈਚਾਰੇ ਨੂੰ ਫ਼ਸਲ ਸੰਭਾਲਣ ਵਿੱਚ ਮੁਸ਼ਕਲ ਨਾ ਆਵੇ। ਫਿਲਹਾਲ ਸਰਕਾਰ ਵੱਲੋਂ 2015 ਰੇਟ ਕੱਢਿਆ ਹੈ ਜੋ ਕਿ ਪਿਛਲੇ ਸਾਲ 1975 ਰੁਪਏ ਸੀ। ਉਨ੍ਹਾਂ ਦੱਸਿਆ ਇਸ ਫੈਸਲੇ ਨੂੰ ਲੈਕੇ ਉਹ ਸਰਕਾਰ ਦੇ ਧੰਨਵਾਦੀ ਹਨ।
ਇਹ ਵੀ ਪੜ੍ਹੋ:ਚੰਡੀਗੜ੍ਹ ਚ ਕੇਂਦਰੀ ਸੇਵਾ ਨਿਯਮਾਂ ਨੂੰ ਲਾਗੂ ਕਰਨ ਦੇ ਵਿਰੋਧ ’ਚ ਮਾਨ ਸਰਕਾਰ ਸੱਦ ਸਕਦੀ ਹੈ ਵਿਸ਼ੇਸ਼ ਇਜਲਾਸ