ਅੰਮ੍ਰਿਤਸਰ: ਭਾਜਪਾ ਅਤੇ ਆਪ ਵੱਲੋਂ ਬੀਤੇ ਦਿਨੀ ਦਿੱਤੇ ਦਲਿਤ ਅਤੇ ਸੰਵਿਧਾਨ ਵਿਰੋਧੀ ਬਿਆਨਾਂ ਖਿਲਾਫ਼ ਅੱਜ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਬੀਰ ਸਿੰਘ ਗੜੀ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਤੀਰਥ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਆਸ਼ੀਰਵਾਦ ਰੈਲੀ ਕੱਢੀ ਗਈ। ਜਿਸ ਵਿਚ ਸੈਕੜੇ ਦੀ ਗਿਣਤੀ ਵਿੱਚ ਬਸਪਾ ਆਗੂਆਂ ਅਤੇ ਵਰਕਰਾਂ ਵੱਲੋਂ ਵਧ ਚੜ ਕੇ ਹਿੱਸਾ ਲਿਆ ਗਿਆ ਅਤੇ ਸ੍ਰੋਮਣੀ ਅਕਾਲੀ ਦਲ ਹਲਕਾ ਦੇ ਇੰਚਾਰਜ ਤਲਬੀਰ ਗਿੱਲ ਅਤੇ ਜਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵੱਲੋਂ ਤਿੰਨ ਪੜਾਵਾਂ ਵਿੱਚ ਇਸ ਆਸ਼ੀਰਵਾਦ ਰੈਲੀ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਦੱਸਿਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆ ਵੱਲੋਂ ਆਏ ਦਿਨ ਸੰਵਿਧਾਨ ਅਤੇ ਦਲਿਤ ਵਿਰੋਧੀ ਬਿਆਨ ਜਾਰੀ ਕਰ ਦਲਿਤ ਅਤੇ ਪਿਛਲੇ ਸਮਾਜ ਦਾ ਸ਼ੋਸ਼ਣ ਕੀਤਾ ਜਾਦਾ ਹੈ। ਜਿਸਦੇ ਵਿਰੋਧ ਵਿੱਚ ਅੱਜ ਅਸੀ ਭਗਵਾਨ ਵਾਲਮੀਕਿ ਤੀਰਥ ਤੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਆਸ਼ੀਰਵਾਦ ਰੈਲੀ ਕੱਢੀ। ਇਹ ਦੱਸਣਾ ਚਾਹੁੰਦੇ ਹਾਂ ਕਿ ਅਸੀ ਆਉਣ ਵਾਲੀ 2022 ਦੀਆਂ ਚੋਣਾਂ ਵਿੱਚ ਇਹਨਾਂ ਦਲਿਤ ਵਿਰੋਧੀ ਰਾਜਨੀਤਿਕ ਪਾਰਟੀਆਂ ਨੂੰ ਪੰਜਾਬ ਵਿਚ ਕੁਚਲ ਕੇ ਮੁੜ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਾਵਾਂਗੇ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਗਿੱਲ ਨੇ ਦੱਸਿਆ ਕਿ ਅੱਜ ਬਸਪਾ ਵੱਲੋਂ ਕੱਢੀ ਜਾ ਰਹੀ ਆਸ਼ੀਰਵਾਦ ਰੈਲੀ ਜੋ ਕਿ ਭਗਵਾਨ ਵਾਲਮੀਕਿ ਤੀਰਥ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਕੱਢੀ ਜਾ ਰਹੀ ਹੈ।
ਇਹ ਵੀ ਪੜੋ: ਪੁਲਿਸ ਵੱਲੋਂ ਬੱਚੀ ‘ਤੇ ਤਸ਼ੱਦਦ !