ETV Bharat / state

ਸ਼ੱਕ ਨੇ ਉਜਾੜਿਆ ਘਰ, ਪਤਨੀ ਦੇ ਬਾਹਰ ਜਾਣ ਤੋਂ ਪਹਿਲਾਂ ਹੀ ਪਤੀ ਵੱਲੋਂ ਕਤਲ ! - ਪਤੀ ਨੇ ਪਤਨੀ ਦਾ ਕੀਤਾ ਕਤਲ

ਅੰਮ੍ਰਿਤਸਰ ਦੇ ਭਾਈ ਮੰਝ ਰੋਡ ਉੱਤੇ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਪਤੀ ਆਪਣੀ ਪਤਨੀ ਉਤੇ ਸ਼ੱਕ ਕਰਦਾ ਸੀ, ਜਿਸ ਦੇ ਚੱਲਦੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਤੋਂ ਬਾਅਦ ਫਿਲਹਾਲ ਮੁਲਜ਼ਮ ਪਤੀ ਫਰਾਰ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

Wife killed by husband in Amritsar
Amritsar : ਸ਼ੱਕ ਨੇ ਉਜਾੜਿਆ ਘਰ, ਪਤਨੀ ਦੇ ਬਾਹਰ ਜਾਣ ਤੋਂ ਪਹਿਲਾਂ ਹੀ ਪਤੀ ਵੱਲੋਂ ਕਤਲ
author img

By

Published : Jan 20, 2023, 9:03 AM IST

ਪਤਨੀ ਦੇ ਬਾਹਰ ਜਾਣ ਤੋਂ ਪਹਿਲਾਂ ਹੀ ਪਤੀ ਵੱਲੋਂ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਭਾਈ ਮੰਝ ਰੋਡ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇੱਕ ਨੌਜਵਾਨ ਵੱਲੋਂ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪਤੀ ਆਪਣੀ ਪਤਨੀ ਉਤੇ ਸ਼ੱਕ ਕਰਦਾ ਸੀ, ਜਿਸ ਦੇ ਚੱਲਦੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੇਰੀ ਲੜਕੀ ਗੁਰਜੀਤ ਕੌਰ ਉਸਨੂੰ ਉਸਦੇ ਪਤੀ ਹਰਪਾਲ ਸਿੰਘ ਵੱਲੋਂ ਮੋਤ ਦੇ ਘਾਟ ਉਤਾਰ ਦਿੱਤਾ ਗਿਆ। ਜੋਗਿੰਦਰ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਆਪਣੀ ਪਤਨੀ ਉਤੇ ਸ਼ੱਕ ਕਰਦਾ ਸੀ।

ਉਨ੍ਹਾਂ ਕਿਹਾ ਦੋ ਦਿਨ ਪਹਿਲੇ ਇਨ੍ਹਾਂ ਦਾ ਝਗੜਾ ਹੋਇਆ ਸੀ ਜਿਸ ਦੇ ਚੱਲਦੇ ਮੈਂ ਸੁਲਾਹ ਕਰਵਾ ਦਿੱਤੀ। ਉਨ੍ਹਾਂ ਦਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 15 ਸਾਲ ਪਹਿਲਾਂ ਹਰਪਾਲ ਸਿੰਘ ਨਾਲ ਹੋਇਆ ਸੀ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਕੋਈ ਕੰਮਕਾਜ ਨਹੀਂ ਕਰਦਾ ਸੀ। ਆਏ ਦਿਨ ਆਪਣੀ ਪਤਨੀ ਉਤੇ ਸ਼ੱਕ ਕਰਦਾ ਸੀ। ਜੋਗਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੇ ਬਾਹਰ ਜਾਣਾ ਸੀ, ਜਿਸਦੀ ਟਿਕਟ ਵੀ ਲੈ ਲਈ ਗਈ ਸੀ ਪਰ ਉਸ ਦਾ ਪਤੀ ਇਸ ਗੱਲ ਤੋਂ ਨਾਖੁਸ਼ ਸੀ ਤੇ ਉਹ ਉਸਨੂੰ ਬਾਹਰ ਨਹੀਂ ਜਾਉਣ ਦੇਣਾ ਚਾਹੁੰਦਾ ਸੀ। ਇਸੇ ਕਲੇਸ਼ ਦੇ ਚੱਲਦਿਆਂ ਹਰਪਾਲ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਤੇ ਕਤਲ ਤੋਂ ਬਾਅਦ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਲੜਕੀਆਂ ਨੇ ਸ਼ਰਾਰਤੀ ਅਨਸਰਾਂ ਨਾਲ ਨੱਚਣ ਤੋਂ ਕੀਤਾ ਇਨਕਾਰ, ਤਾਂ ਇੱਕ ਲੜਕੀ ਨੂੰ ਲਗਾ ਦਿੱਤੀ ਅੱਗ

ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧੀਕਾਰੀ ਨੇ ਦੱਸਿਆ ਕਿ ਸਾਨੂੰ ਦੁਪਹਿਰ ਬਾਅਦ ਸੂਚਨਾ ਮਿਲੀ ਸੀ ਕਿ ਭਾਈ ਮੰਝ ਸਿੰਘ ਰੋਡ ਉਤੇ ਇੱਕ ਔਰਤ ਦਾ ਕਤਲ ਹੋ ਗਿਆ ਹੈ। ਮੌਕੇ ਉੇਤੇ ਜਾ ਕੇ ਤਫਤੀਸ਼ ਕੀਤੀ ਗਈ ਤਾ ਲੱਗਾ ਕਿ ਵਿਅਕਤੀ ਵੱਲੋਂ ਹੀ ਆਪਣੀ ਪਤਨੀ ਦਾ ਕਤਲ ਕੀਤਾ ਗਿਆ ਹੈ ਅਤੇ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਲਦ ਹੀ ਇਸ ਦੇ ਪਤੀ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.