ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਰਘਬੀਰ ਸਿੰਘ ਰਾਜਾਸਾਂਸੀ ਦੇ ਘਰ ਵਿਖੇ ਮੀਟਿੰਗ (Meeting) ਕੀਤੀ ਗਈ। ਇਸ ਵਿਚ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਸ਼ੇਸ਼ ਰੂਪ ਵਿਚ ਸ਼ਿਰਕਤ ਕੀਤੀ। ਉਨਾਂ ਨੇ ਆਪਣੀ ਪਾਰਟੀ ਦੇ ਕਈ ਅਹਿਮ ਮੁੱਦਿਆਂ ਉਤੇ ਗੱਲਬਾਤ ਕੀਤੀ।
ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਕਰਨਾਲ ਵਿਚ ਕਿਸਾਨਾਂ ਉਤੇ ਜਿਹੜਾ ਲਾਠੀ ਚਾਰਜ ਹੋਇਆ। ਉਸਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਐਸਡੀਐਮ (SDM) ਉਤੇ ਕਾਰਵਾਈ ਕਰਦੇ ਹੋਏ ਬਰਖਾਸਤ ਕਰਨਾ ਚਾਹੀਦਾ ਹੈ।
ਇਸ ਮੌਕੇ ਪਰਮਿੰਦਰ ਢੀਂਡਸਾ ਨੇ ਕਿਹਾ ਹੈ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠ ਬੋਠ ਕੇ ਚੋਣਾਂ ਦੀਆਂ ਲੜਨੀਆ, ਅਸੀਂ ਤਾਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੀ ਚੋਣਾਂ ਲੜਨੀਆਂ ਹਨ। ਉਨ੍ਹਾਂ ਨੇ ਦਿੱਲੀ ਦੀਆਂ ਚੋਣਾਂ ਬਾਰੇ ਕਿਹਾ ਹੈ ਕਿ ਮਨਜਿੰਦਰ ਸਿੰਘ ਸਿਰਸਾ ਦਾ ਬੀਜੇਪੀ ਨਾਲ ਅਟੁੱਟ ਰਿਸ਼ਤਾ ਹੈ।ਢੀਂਡਸਾ ਨੇ ਕਿਹਾ ਅਸੀਂ ਕੋਸ਼ਿਸ਼ ਕੀਤੀ ਸੀ ਸਰਨਾ ਦਲ ਅਤੇ ਮਨਜੀਤ ਜੀਕੇ ਅਤੇ ਹੋਰਾਂ ਨੂੰ ਕਿਹਾ ਸੀ ਇਕ ਮੰਚ ਤੋਂ ਚੋਣ ਲੜੋ ਪਰ ਸਹਿਮਤੀ ਨਹੀਂ ਬਣੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜਿੱਤ ਹੋਈ ਹੈ।
ਇਹ ਵੀ ਪੜੋ:ਕਿਸਾਨਾਂ ‘ਤੇ ਲਾਠੀਚਾਰਜ ਤੋਂ ਬਾਅਦ ਖੱਟਰ ਤੇ ਮੋਦੀ ਦੇ ਸਾੜੇ ਪੁਤਲੇ