ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਪੰਜਾਬ ਤੋਂ ਬਾਹਰ ਦੇਸ਼ ਵਿਦੇਸ਼ ਵਿੱਚ ਵਸਦੇ ਲੋਕ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚਦੇ ਹਨ। ਇਸ ਦੌਰਾਨ ਹੀ ਦਰਬਾਰ ਸਾਹਿਬ ਵਿੱਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸਦੇ ਚੱਲਦੇ ਹੀ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਇੱਕ ਵਾਰ ਫੇਰ ਮੰਦਭਾਗੀ ਘਟਨਾ ਵਾਪਰੀ ਹੈ।
ਦਰਬਾਰ ਸਾਹਿਬ ਵਿਖੇ ਇੱਕ ਬਿਹਾਰੀ ਔਰਤ ਵੱਲੋਂ ਬੇਅਦਬੀ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਜਿਸ ਵਿੱਚ ਕਿ ਇੱਕ ਮੁਲਾਜ਼ਮ ਵੱਲੋਂ ਉਸ ਔਰਤ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਉਹ ਔਰਤ ਵੀ ਵੀਡੀਓ ਵਿੱਚ ਬੋਲ ਰਹੀ ਹੈ ਕਿ ਉਸ ਵੱਲੋਂ ਗਲਤੀ ਨਾਲ ਸ੍ਰੀ ਦਰਬਾਰ ਸਾਹਿਬ ਚ ਬੀੜੀ ਪੀਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਆਪਣੀ ਗਲਤੀ ਦੀ ਮੁਆਫੀ ਮੰਗਦੀ ਹੈ। ਇਸ ਤੋਂ ਬਾਅਦ ਗੁੱਸੇ ਵਿੱਚ ਐੱਸਜੀਪੀਸੀ ਦੇ ਮੁਲਾਜ਼ਮ ਵੱਲੋਂ ਉਸ ਔਰਤ ਨਾਲ ਕੁੱਟਮਾਰ ਵੀ ਕੀਤੀ ਜਾਂਦੀ। ਕਿਹਾ ਜਾ ਰਿਹਾ ਹੈ ਕਿ ਉਸ ਔਰਤ ਕੋਲੋਂ ਮੁਆਫੀ ਮੰਗਵਾ ਕੇ ਉਸ ਔਰਤ ਨੂੰ ਛੱਡ ਦਿੱਤਾ ਗਿਆ ਹੈ।
ਇਸ ਘਟਨਾ ਸਬੰਧੀ ਐੱਸਜੀਪੀਸੀ ਦੇ ਸਕੱਤਰ ਮਹਿੰਦਰ ਸਿੰਘ ਇਯਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਘਟਨਾ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾਂ ਦੀ ਹੈ ਜਿਸ ਵਿੱਚ ਇੱਕ ਬਿਹਾਰੀ ਔਰਤ ਵੱਲੋਂ ਬੀੜੀ ਪੀਣ ਦਾ ਮਾਮਲਾ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਦੋਂ ਐਸਜੀਪੀਸੀ ਦੇ ਮੁਲਾਜ਼ਮ ਰਾਤ ਨੂੰ ਡਿਊਟੀ ਕਰ ਰਹੇ ਸਨ ਕਿ ਕੋਈ ਚੋਰ ਕਿਸੇ ਸ਼ਰਧਾਲੂ ਦੀ ਜੇਬ ਨਾ ਕੱਟ ਲਏ ਤਾਂ ਉਸ ਸਮੇਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਰਿਕਰਮਾ ਦੇ ਵਿੱਚ ਇੱਕ ਔਰਤ ਬੀੜੀ ਪੀਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਤੋਂ ਬਾਅਦ ਐੱਸਜੀਪੀਸੀ ਦੇ ਮੁਲਾਜ਼ਮਾਂ ਨੇ ਉਸ ਨੂੰ ਫੜ ਕੇ ਉਸ ਨਾਲ ਗੱਲਬਾਤ ਕੀਤੀ ਤੇ ਉਸ ਨਾਲ ਤੋਂ ਮਾਫੀ ਮੰਗਵਾਈ।
ਇਸ ਦੇ ਨਾਲ ਹੀ ਮਹਿੰਦਰ ਸਿੰਘ ਇਯਾਲੀ ਨੇ ਅੱਗੇ ਦੱਸਿਆ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਸ ਔਰਤ ਦਾ ਚੰਗੇ ਤਰੀਕੇ ਨਾਲ ਪਤਾ ਲੱਗ ਸਕੇ ਕਿ ਉਸ ਔਰਤ ਨੇ ਜਾਣ ਬੁੱਝ ਕੇ ਅਜਿਹੀ ਗਲਤੀ ਕੀਤੀ ਤਾਂ ਉਸ ਖਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਬੇਅਦਬੀ ਕਰਨ ਦੀ ਕੋਸ਼ਿਸ਼ ਇੱਕ ਨੌਜਵਾਨ ਵੱਲੋਂ ਕੀਤੀ ਗਈ ਸੀ ਅਤੇ ਸਿੱਖ ਸੰਗਤ ਵਿੱਚ ਇਸ ਘਟਨਾ ਨੂੰ ਲੈਕੇ ਭਾਰੀ ਰੋਸ ਪਾਇਆ ਗਿਆ ਸੀ ਅਤੇ ਹਾਲੇ ਵੀ ਸਿੱਖ ਭਾਈਚਾਰੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੀਐੱਮ ਭਗਵੰਤ ਮਾਨ ਕਰਨਗੇ ਇਤਿਹਾਸਿਕ ਐਲਾਨ, ਜਾਣੋ 'ਆਪ' ਦੀਆਂ ਗਰੰਟੀਆਂ