ETV Bharat / state

ਦਾਜ ਕਾਰਨ ਮਹਿਲਾ ਨੇ ਕੀਤੀ ਖੁਦਕੁਸ਼ੀ, ਪੀੜਤ ਪਰਿਵਾਰ ਨੇ ਪੁਲਿਸ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਹੁਰਾ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ ਕਾਰਨ ਮਹਿਲਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਜਿਸ ਦੇ ਇੱਕ ਮਹੀਨੇ ਬਾਅਦ ਇਨਸਾਫ਼ ਨਾ ਮਿਲਣ ਕਾਰਨ ਪੀੜਤ ਪਰਿਵਾਰ ਵੱਲੋਂ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਦਾਜ ਕਾਰਨ ਮਹਿਲਾ ਨੇ ਕੀਤੀ ਖੁਦਕੁਸ਼ੀ
ਫ਼ੋਟੋ
author img

By

Published : Jun 25, 2020, 12:14 AM IST

ਅੰਮ੍ਰਿਤਸਰ: ਦਾਜ ਲਈ ਸਹੁਰਾ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ਕਾਰਨ ਇੱਕ ਮਹੀਨਾਂ ਪਹਿਲਾ ਡਾ.ਸਿਮਰਨ ਨੇ ਆਪਣੇ ਆਪ ਨੂੰ ਜ਼ਹਿਰੀਲੇ ਟੀਕੇ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਨੂੰ ਲੈ ਕੇ ਮਹਿਲਾ ਦੇ ਮਾਤਾ-ਪਿਤਾ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਨੇ ਪੁਲਿਸ 'ਤੇ ਸਹੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।

ਵੇਖੋ ਵੀਡੀਓ

ਦਰਅਸਲ ਸਹੁਰਾ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ ਕਾਰਨ 17 ਮਈ ਨੂੰ ਡਾ. ਸਿਮਰਨ ਨੇ ਆਪਣੇ ਆਪ ਨੂੰ ਜ਼ਹਿਰੀਲੇ ਟੀਕੇ ਲਗਾਏ ਸਨ ਅਤੇ ਦੋ ਦਿਨ ਬਾਅਦ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਬੁੱਧਵਾਰ ਨੂੰ ਪੁਲਿਸ ਖਿਲਾਫ ਵਿਰੋਧ ਜਤਾਉਂਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੀ ਕੁੜੀ ਆਪਣੀ ਮੌਤ ਤੋਂ ਪਹਿਲਾਂ ਇੱਕ ਡਾਇਰੀ ਵਿੱਚ ਬੀਤੇ ਦਿਨ ਦੀ ਆਪ ਬੀਤੀ ਲਿਖਦੀ ਸੀ ਅਤੇ ਉਸ ਦੇ ਸਹੁਰਿਆਂ ਨੇ ਪੁਲਿਸ ਨਾਲ ਮਿਲ ਕੇ ਡਾਇਰੀ, ਬੈਂਕ ਦੇ ਕਾਗਜਾਤ ਅਤੇ ਬਾਕੀ ਸਬੂਤ ਮਿਟਾ ਦਿੱਤੇ ਹਨ। ਪੀੜਤ ਪਰਿਵਾਰ ਨੇ ਮੀਡੀਆ ਨੂੰ ਕੁਝ ਤਸਵੀਰਾਂ ਵੀ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦੀ ਧੀ ਦੇ ਸਹੁਰੇ ਪਰਿਵਾਰ ਦੇ ਮੈਂਬਰ ਸਬੂਤ ਮਿਟਾਉਣ ਲਈ ਜਾਂਚ ਅਧਿਕਾਰੀ ਨੂੰ ਪੈਸੇ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਦਾਜ ਕਾਰਨ ਮਹਿਲਾ ਨੇ ਕੀਤੀ ਖੁਦਕੁਸ਼ੀ
ਦਾਜ ਕਾਰਨ ਮਹਿਲਾ ਨੇ ਕੀਤੀ ਖੁਦਕੁਸ਼ੀ

ਪਰਿਵਾਰ ਨੇ ਕਿਹਾ ਕਿ ਮੌਤ ਨੂੰ ਇੱਕ ਮਹੀਨਾ ਹੋ ਗਿਆ ਹੈ, ਪਰ ਪੁਲਿਸ ਦੋਸ਼ੀਆਂ ਨੂੰ ਨਹੀਂ ਫੜ ਰਹੀ, ਦੋਸ਼ੀ ਖੁੱਲ੍ਹ ਕੇ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨਸਾਫ ਲਈ ਉਨ੍ਹਾਂ ਨੂੰ ਥਾਣੇ ਦੇ ਚੱਕਰ ਲਗਾਉਣੇ ਪੈ ਰਹੇ ਹਨ। ਪੀੜਤ ਪਰਿਵਾਰ ਨੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਉਕਤ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਨ ਵਾਲੇ ਏਐਸਆਈ ਨੇ ਪਹਿਲਾਂ ਇਸ ਕੇਸ ਦੀ ਜਾਂਚ ਕੀਤੀ ਸੀ। ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਉਸ ਨੂੰ ਹਟਾ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਹੁਣ ਐਸਐਚਓ ਸਦਰ ਕੋਲ ਹੈ ਅਤੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.