ਅੰਮ੍ਰਿਤਸਰ: ਚਿੱਟਾ ਕਟਰਾ ਤੋਂ ਇੱਕ ਮਹਿਲਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੋਨੀਆ ਵਜੋਂ ਹੋਈ ਹੈ ਅਤੇ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮਹਿਲਾ ਆਪਣੇ ਮਾਤਾ-ਪਿਤਾ ਕੋਲ ਰਹਿਣ ਲਈ ਆਈ ਸੀ। ਪਿਛਲੇ 13 ਦਿਨਾਂ ਤੋਂ ਉਹ ਉੱਥੇ ਹੀ ਰਹਿ ਰਹੀ ਸੀ ਜਿਸ ਦਿਨ ਉਸ ਨੇ ਖ਼ੁਦਕੁਸ਼ੀ ਕੀਤੀ, ਉਸ ਸਮੇਂ ਘਰ ਵਿੱਚ ਕੋਈ ਨਹੀਂ ਸੀ। ਨੇੜੇ ਹੀ ਰਹਿੰਦੀ ਉਸ ਦੀ ਭੈਣ ਜਦੋਂ ਘਰ ਆਈ ਤਾਂ ਉਸ ਨੇ ਮ੍ਰਿਤਕਾ ਦੀ ਲਾਸ਼ ਵੇਖੀ ਤਾਂ ਤੁਰੰਤ ਪੁਲਿਸ ਨੂੰ ਫ਼ੋਨ ਕੀਤਾ।
ਮੌਕੇ 'ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਿਲਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਪਰ ਪੁਲਿਸ ਨੇ ਸੁਸਾਈਡ ਨੋਟ ਮਿਲਣ ਤੋਂ ਇਨਕਾਰ ਕੀਤਾ ਹੈ।