ਅੰਮ੍ਰਿਤਸਰ : ਬੀਤੀ ਰਾਤ ਥਾਣਾ ਝੰਡੇ ਦੇ ਅਧੀਨ ਪੈਂਦੇ ਪਿੰਡ ਸਸਰਾ ਕਲਾਂ ਵਿੱਚ ਇੱਕ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੇ ਸਬੰਧ ਵਿਚ ਥਾਣਾ ਝੰਡੇਰ ਦੇ ਐਸ.ਐਚ.ਓ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮ੍ਰਿਤਕ ਔਰਤ ਦੇ ਭਰਾ ਦਾ ਫੋਨ ਆਇਆ ਕਿ ਉਸ ਦੀ ਭੈਣ ਅਮਰਜੀਤ ਕੌਰ (70 ਸਾਲ) ਪਤਨੀ ਚੰਨਣ ਸਿੰਘ ਵਾਸੀ ਪਿੰਡ ਸੀਸਰਾ ਕਲਾਂ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਜਦੋਂ ਉਹ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਔਰਤ ਦੀ ਗਰਦਨ, ਛਾਤੀ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ ਅਤੇ ਪੁਲਿਸ ਨੇ ਤੁਰੰਤ ਖੂਨ ਨਾਲ ਲੱਥਪੱਥ ਕੱਪੜਿਆਂ ਨੂੰ ਕਬਜ਼ੇ 'ਚ ਲੈ ਕੇ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਕਤਲ ਕੀਤਾ ਗਿਆ....: ਦੂਜੇ ਪਾਸੇ ਮ੍ਰਿਤਕ ਔਰਤ ਅਮਰਜੀਤ ਕੌਰ ਦੇ ਭਰਾ ਮਹਿੰਦਰ ਸਿੰਘ ਬੱਲ ਵਾਸੀ ਪਿੰਡ ਬੱਲ ਸਚੰਦਰ ਥਾਣਾ ਰਾਜਾਸਾਂਸੀ ਨੇ ਰਿਸ਼ਤੇਦਾਰਾਂ ’ਤੇ ਆਪਣੀ ਭੈਣ ਦੇ ਕਤਲ ਦਾ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਪੁਲਿਸ ਜਿੰਨੀ ਜਲਦੀ ਹੋ ਸਕੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਉਧਰ ਗੁੱਜਰਪੁਰਾ ਵਾਸੀ ਅਮਰਜੀਤ ਦੇ ਭਰਾ ਮੰਗਲ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ 4 ਵਜੇ ਜਦੋਂ ਸਾਨੂੰ ਪਤਾ ਲੱਗਾ ਤਾਂ ਅਸੀਂ ਜਾ ਕੇ ਦੇਖਿਆ ਤਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ! ਉਸ ਨੇ ਦੋਸ਼ ਲਾਇਆ ਕਿ ਕਿ ਜਦੋਂ ਅਸੀਂ ਦੇਖਿਆ ਕਿ ਛਾਤੀ ਅਤੇ ਮੱਥੇ 'ਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : BSF Action Against Pakistan Drone: ਭਾਰਤੀ ਫੌਜ ਦੀ ਸਰਹੱਦ 'ਤੇ ਵੱਡੀ ਕਾਰਵਾਈ, ਸੁੱਟਿਆ ਪਾਕਿਸਤਾਨੀ ਡਰੋਨ
ਨਸ਼ੇੜੀ ਪੁੱਤ 'ਤੇ ਕਤਲ ਕਰਨ ਦਾ ਸ਼ੱਕ : ਉਸ ਨੇ ਅੱਗੇ ਦੋਸ਼ ਲਾਇਆ ਕਿ ਮ੍ਰਿਤਕ ਅਮਰਜੀਤ ਕੌਰ ਦਾ ਵੱਡਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਉਸ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਿ੍ਤੁਮਰਜੀਤ ਦੇ ਭਰਾ ਮੰਗਲ ਸਿੰਘ ਵਾਸੀ ਗੁੱਜਰਪੁਰਾ ਨੇ ਦੱਸਿਆ ਕਿ ਕੱਲ੍ਹ ਸ਼ਾਮ 4 ਵਜੇ ਜਦੋਂ ਸਾਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ |ਉਸ ਨੇ ਦੱਸਿਆ ਕਿ ਜਦੋਂ ਅਸੀਂ ਛਾਤੀ ਅਤੇ ਮੱਥੇ 'ਤੇ ਸੱਟਾਂ ਦੇ ਨਿਸ਼ਾਨ ਦੇਖੇ ਤਾਂ ਇਹ ਸਾਬਤ ਹੋ ਗਿਆ ਕਿ ਉਸ ਦਾ ਕਤਲ ਹੋਇਆ ਹੈ।ਅਮਰਜੀਤ ਕੌਰ ਆਪਣੇ ਰਿਸ਼ਤੇਦਾਰਾਂ ਕੋਲ ਰਹਿੰਦੀ ਸੀ ਅਤੇ ਕਹਿੰਦੀ ਸੀ ਕਿ ਮੇਰਾ ਲੜਕਾ ਮੈਨੂੰ ਮਾਰਨਾ ਚਾਹੁੰਦਾ ਸੀ। ਪੁਲਿਸ ਥਾਣਾ ਮੁਖੀ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਸਾਨੂੰ ਸੂਚਨਾ ਮਿਲੀ ਕਿ ਇੱਕ ਔਰਤ ਅਮਰਜੀਤ ਕੌਰ ਜਿਸ ਦੀ ਉਮਰ ਕਰੀਬ 70 ਸਾਲ ਹੈ, ਦੀ ਮੌਤ ਹੋ ਗਈ ਹੈ, ਮ੍ਰਿਤਕ ਦੇ ਭਰਾ ਨੇ ਸਾਨੂੰ ਸੂਚਿਤ ਕਰ ਦਿੱਤਾ ਹੈ, ਜਿਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ |