ਅੰਮ੍ਰਿਤਸਰ: ਘਨੁਪੁਰ ਕਾਲੇ ਵਿਚ ਰਹਿਣ ਵਾਲੇ ਨੌਜਵਾਨ ਜਗਦੀਪ ਸਿੰਘ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ (Suicide) ਕਰ ਲਈ ਹੈ।ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ (Postmortem)ਲਈ ਭੇਜ ਦਿੱਤੀ ਹੈ।ਮ੍ਰਿਤਕ ਕੋਲੋਂ ਕੋਈ ਨੋਟ ਬਰਾਮਦ ਨਹੀਂ ਹੋਇਆ ਹੈ।
ਚਸ਼ਮਦੀਦ ਗਵਾਹ ਨੇ ਦੱਸਿਆ ਕਿ ਜਗਦੀਪ ਉਨ੍ਹਾਂ ਦੇ ਕੋਲ ਆਇਆ ਅਤੇ ਆਪਣੀ ਮਾਂ ਨੂੰ ਫੋਨ ਕਰਨ ਲਈ ਫੋਨ ਲੈ ਕੇ ਚਲਾ ਗਿਆ।ਉਸ ਨੇ ਕਿਹਾ ਕਿ ਜਦੋਂ ਮੈਂ ਉਸ ਕੋਲੋਂ ਫੋਨ ਲੈਣ ਗਿਆ ਤਾਂ ਵੇਖਿਆ ਕਿ ਜਗਦੀਪ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਅਤੇ ਫੋਨ ਹੇਠਾਂ ਡਿੱਗਿਆ ਪਿਆ ਸੀ।
ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਪਰੇਸ਼ਾਨ (Mentally disturbed) ਸੀ।ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਨੋਟ ਬਰਾਮਦ ਨਹੀਂ ਹੋਇਆ ਹੈ।
ਇਹ ਵੀ ਪੜੋ:Molestation Case: ਧੀ ਦੀ ਇੱਜਤ ਬਚਾਉਣ ਵਾਲੇ ਪਿਤਾ ਨੂੰ ਮਿਲਿਆ ਇਹ ਸਿਲਾ...