ਅੰਮ੍ਰਿਤਸਰ: ਇਥੋਂ ਦੇ ਪੁਲਿਸ ਸਟੇਸ਼ਨ ਬੀ ਡਿਵੀਜਨ ਦੀ ਹਿਰਾਸਤ 'ਚ ਬੰਦ ਨੌਜਵਾਨ ਦਿਲਪ੍ਰੀਤ ਸਿੰਘ ਵਲੋਂ ਖੁਦਕੁਸ਼ੀ ਕਰ ਲਈ ਗਈ। ਦਰਅਸਲ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਤਨੀ ਵਲੋਂ ਪਿਛਲੇਂ ਦਿਨੀਂ ਘਰ 'ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਗਈ ਸੀ। ਜਿਸ 'ਚ ਸਹੁਰਾ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨ ਵਲੋਂ ਹਵਾਲਾਤ 'ਚ ਚਾਦਰ ਨਾਲ ਫਾਹਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਵਲੋਂ ਹਵਾਲਾਤ ਦੇ ਗੇਟ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਨੇ ਖੁਦਕੁਸ਼ੀ ਤੋਂ ਪਹਿਲਾਂ ਆਪਣੇ ਸਹੁਰਾ ਪਰਿਵਾਰ ਦੇ ਕੁਝ ਨਾਮ ਕੰਧ 'ਤੇ ਲਿਖੇ ਹਨ ਅਤੇ ਉਨ੍ਹਾਂ ਨੂੰ ਖੁਦ ਦੀ ਮੌਤ ਲਈ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਵਲੋਂ ਸਬਜ਼ੀਆਂ ਨਾਲ ਇਹ ਨਾਮ ਲਿਖੇ ਗਏ ਹਨ।
ਇਹ ਵੀ ਪੜ੍ਹੋ:CBSE Exam: 10ਵੀਂ-12ਵੀਂ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗਾ ਕਿਹੜਾ ਪੇਪਰ
ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕੁਝ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਸਾਲ ਦਾ ਬੱਚਾ ਵੀ ਹੈ। ਉਨ੍ਹਾਂ ਦੱਸਿਆ ਕਿ ਬਤੇ ਦਿਨੀਂ ਮ੍ਰਿਤਕ ਨੌਜਵਾਨ ਦੀ ਪਤਨੀ ਵਲੋਂ ਖੁਦਕੁਸ਼ੀ ਕੀਤੀ ਗਈ ਸੀ, ਜਿਸ 'ਤੇ ਸਹੁਰਾ ਪਰਿਵਾਰ ਦੇ ਬਿਆਨਾਂ 'ਤੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਡਿਊਟੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਮ੍ਰਿਤਕ ਦੇ ਪਰਿਵਾਰ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਰਾਮਗੜ੍ਹ ਵਿੱਚ ਆਫ਼ਤ ਰਾਹਤ ਲਈ ਫੌਜ ਤੇ ਹਵਾਈ ਫੌਜ ਨੂੰ ਬੁਲਾਇਆ, 12 ਤੋਂ ਵੱਧ ਲੋਕ ਲਾਪਤਾ