ETV Bharat / state

Young man died: ਜੰਡਿਆਲਾ ਗੁਰੂ ਵਿੱਚ ਇੱਕ ਨੌਜਵਾਨ ਦੀ ਭੇਤਭਰੇ ਹਾਲਤ ਵਿੱਚ ਮੌਤ - young man died under mysterious

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਇੱਕ ਮੱਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਨੌਜਵਾਨ ਦੀ ਇੱਕ ਸੀਸੀਟੀਵੀ ਵੀਡੀਓ ਵੀ ਵਾਇਰਲ ਹੋ ਰਹੀ ਹੈ ਤੇਂ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

A young man died
A young man died
author img

By

Published : Feb 18, 2023, 10:42 AM IST

ਅੰਮ੍ਰਿਤਸਰ: ਹਲਕਾ ਜੰਡਿਆਲਾ ਗੁਰੂ 'ਚ ਇਕ ਨੌਜਵਾਨ ਦੀ ਭੇਤਭਰੇ ਹਾਲਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦਾ ਇੱਕ ਸੀਸੀਟੀਵੀ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਹੈਪੀ ਕਿਸੇ ਗੋਟੀ ਨਾਂ ਦੇ ਵਿਅਕਤੀ ਦੇ ਘਰ ਕੰਮ ਕਰਦਾ ਸੀ। ਉਨ੍ਹਾਂ ਨੇ ਇਲਜ਼ਾਮ ਲਗਾਉਦਿਆਂ ਕਿਹਾ ਕਿ ਗੋਟੀ ਨਾਂ ਦੇ ਵਿਅਕਤੀ ਨੇ ਹੀ ਉਨ੍ਹਾਂ ਦੇ ਮੁੰਡੇ ਦਾ ਕਤਲ ਕੀਤਾ ਹੈ।

ਇਸਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਉਦਿਆਂ ਕਿਹਾ ਕਿ ਗੋਟੀ ਨੇ ਸਾਡੇ ਲੜਕੇ ਨੂੰ ਨਸ਼ੇ ਵਿਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਸਾਡਾ ਲੜਕਾ ਕਾਫੀ ਸਮੇਂ ਤੋਂ ਉਸ ਦੇ ਨਾਲ ਕੰਮ ਕਰ ਰਿਹਾ ਸੀ ਅਤੇ ਬੀਤੇ ਦਿਨ ਸਾਨੂੰ ਫੋਨ ਆਇਆ ਕਿ ਤੁਹਾਡਾ ਲੜਕਾ ਲਾਪਤਾ ਹੋ ਗਿਆ ਹੈ ਤੇਂ ਉਸ ਦਾ ਕੋਈ ਪਤਾ ਨਹੀਂ ਲੱਗ ਰਿਹਾ। ਜਿਸ ਤੋਂ ਬਾਅਦ ਅਸੀਂ ਆਪਣੇ ਲੜਕੇ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਅੱਗੇ ਉਨ੍ਹਾਂ ਕਿਹਾ ਕਿ ਕੁਝ ਸਮੇਂ ਬਾਅਦ ਸਾਨੂੰ ਦੁਬਾਰਾ ਫੋਨ ਆਇਆ ਤੇ ਸਾਨੂੰ ਦੱਸਿਆ ਗਿਆ ਕਿ ਤੁਹਾਡਾ ਲੜਕਾ ਖੇਤ ਵਿੱਚ ਪਿਆ ਹੋਇਆ ਹੈ ਤੇਂ ਹੋ ਸਕਦਾ ਹੈ ਕਿ ਉਹ ਮਰ ਗਿਆ ਹੋਵੇ। ਜਦੋਂ ਅਸੀਂ ਜਾ ਕੇ ਦੇਖਿਆ ਤਾਂ ਲੜਕੇ ਦੀ ਮੌਤ ਹੋ ਚੁੱਕੀ ਸੀ ਤੇ ਅਸੀਂ ਆਪਣੇ ਲੜਕੇ ਦੀ ਲਾਸ਼ ਲੈ ਆਏ।

ਪਰਿਵਾਰ ਵੱਲੋਂ ਇਨਸਾਫ ਦੀ ਮੰਗ : ਉੱਥੇ ਹੀ ਪਰਿਵਾਰਕ ਮੈਬਰਾਂ ਦਾ ਇਹ ਵੀ ਕਹਿਣਾ ਹੈ ਕਿ ਜਿਸ ਕੋਲ ਉਨ੍ਹਾਂ ਦਾ ਲੜਕਾ ਕੰਮ ਕਰਦਾ ਸੀ। ਉਸਨੇ ਹੀ ਸਾਡੇ ਲੜਕੇ ਨੂੰ ਮਾਰ ਦਿੱਤਾ ਹੈ ਜਿਸਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਨੂੰ ਮਿਲੀ ਹੈ। ਪਰਿਵਾਰ ਨੇ ਆਪਣੇ ਪੁੱਤਰ ਦੀ ਮੌਂਤ ਲਈ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਵੀਡੀਓ ਦੀ ਜਾਂਚ ਕਰ ਰਹੇ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:-Amritsar Police Arrested Gangsters: ਪੁਲਿਸ ਨੇ 2 ਗੈਂਗਸਟਰ ਕੀਤੇ ਕਾਬੂ, ਘੋੜਿਆਂ ਵਾਂਗੂ ਭੱਜੇ ਬਾਕੀ ਗੈਂਗਸਟਰ, ਸੀਸੀਟੀਵੀ ਆਈ ਸਾਹਮਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.