ਅੰਮ੍ਰਿਤਸਰ: ਸੂਬੇ ਅੰਦਰ ਨਸ਼ੇ (drugs) ਦਾ ਟੀਕਾ ਲਗਉਣ ਨਾਲ ਨੌਜਵਾਨਾਂ ਦੀਆਂ ਮੌਤਾਂ (Deaths) ਹੋ ਰਹੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਸੂਬੇ ਅੰਦਰੋਂ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਅਜਨਾਲਾ ਦੇ ਪਿੰਡ ਕੋਟਲੀ ਸੱਕਿਆਂਵਾਲੀ ਦੇ ਰਹਿਣ ਵਾਲੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਕ੍ਰਾਂਤੀਬੀਰ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਸੂਬੇ ਅੰਦਰ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ ਹਨ।
ਇਸ ਮੌਕੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਕੱਲ੍ਹ ਰਾਤ ਤੋਂ ਘਰੋਂ ਗਿਆ ਸੀ ਜਿਸਦੇ ਚੱਲਦੇ ਉਹ ਉਸਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਪੀੜਤ ਪਰਿਵਾਰ ਨੇ ਦੱਸਿਆ ਕਿ ਸਵੇਰੇ ਉਸ ਦੀ ਮ੍ਰਿਤਕ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਟੀਕਾ ਲਗਾਉਣ ਨਾਲ ਮੌਤ ਹੋਈ ਹੈ। ਪੀੜਤ ਪਰਿਵਾਰ ਵੱਲੋਂ ਉਨ੍ਹਾਂ ਦੇ ਪੁੱਤ ਨੂੰ ਨਸ਼ਾ ਦੇਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸਦੇ ਨਾਲਹ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਨਸ਼ੇ ਨਾਲ ਪੰਜਾਬ ਦੇ ਵਿੱਚ ਹੋ ਰਹੀਆਂ ਦੀ ਜ਼ਿੰਮੇਵਾਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹੱਥ ਹੈ ਤਾਂ ਹੀ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਨੂੰ ਠੱਲ੍ਹ ਪਾਈ ਜਾਵੇ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦੀ ਜੋ ਮੌਤ ਹੋਈ ਹੈ ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਜਲਦ ਤੋਂ ਜਲਦ ਕਾਬੂ ਕਰ ਕੇ ਸਖਤ ਤੋਂ ਸਖਤ ਕਾਰਵਾਈ ਕਰੇ
ਇਸ ਮੌਕੇ ਪੁਲਿਸ (Police) ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਇਸ ਮਾਮਲੇ ਦੇ ਵਿੱਚ ਮੁਲਜ਼ਮ ਪਾਇਆ ਗਿਆ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਬੇਰੁਜ਼ਗਾਰ ਟੀਚਰਾਂ ਨੇ ਸਿੱਖਿਆ ਮੰਤਰੀ ਦੇ ਘਰ ਬੋਲਿਆ ਧਾਵਾ