ETV Bharat / state

ਅੰਮ੍ਰਿਤਸਰ ਦੀ ਸੰਜੇ ਕਲੋਨੀ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਥਾਣੇ ਦੇ ਅਧੀਨ ਆਉਂਦੇ ਇਲਾਕੇ ਸੰਜੇ ਕਲੋਨੀ 'ਚ ਇੱਕ ਨੋਜਵਾਨ ਨੂੰ 2 ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਵੀਰ ਉਰਫ ਜੱਸੀ ਉਮਰ 24 ਸਾਲ ਨਿਵਾਸੀ ਜੰਤਪੁਰਾ ਵਜੋਂ ਹੋਈ ਹੈ।

author img

By

Published : Mar 12, 2021, 10:26 AM IST

Updated : Mar 12, 2021, 12:48 PM IST

ਤਸਵੀਰ
ਤਸਵੀਰ

ਅੰਮ੍ਰਿਤਸਰ:-ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਥਾਣੇ ਦੇ ਅਧੀਨ ਆਉਂਦੇ ਇਲਾਕੇ ਸੰਜੇ ਕਲੋਨੀ 'ਚ ਇੱਕ ਨੋਜਵਾਨ ਨੂੰ 2 ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਵੀਰ ਉਰਫ ਜੱਸੀ ਉਮਰ 24 ਸਾਲ ਨਿਵਾਸੀ ਜੰਤਪੁਰਾ ਵਜੋ ਹੋਈ ਹੈ। ਜੱਸੀ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਅਚਾਨਕ ਉਸਨੂੰ ਦੋ ਮੋਟਰਸਾਈਕਲ ਸਵਾਰਾਂ ਨੇ 2 ਗੋਲੀਆਂ ਮਾਰੀ ਦਿੱਤੀਆਂ, ਇਸਦੇ ਚੱਲਦਿਆਂ ਹਸਪਤਾਲ ਲੈਕੇ ਜਾਂਦੇ ਸਮੇਂ ਨੌਜਵਾਨ ਦੀ ਰਸਤੇ 'ਚ ਹੀ ਮੌਤ ਹੋ ਗਈ।

ਵੀਡੀਓ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਥਾਣਾ ਰਣਜੀਤ ਐਵੀਨਿਊ ਦੇ ਐਸ.ਐਚ.ਓ ਰੌਬਿਨ ਹੰਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਚਨਾ ਮਿਲੀ ਸੀ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰੀ ਦਿੱਤੀਆਂ ਹਨ। ਮ੍ਰਿਤਕ ਪਰਿਵਾਰ ਵੱਲੋਂ ਦਿੱਤੇ ਬਿਆਨਾਂ ਮੁਤਾਬਕ ਦੋਵੇਂ ਮੋਟਰਸਾਈਕਲ ਸਵਾਰ ਨਵੀਂ ਅਬਾਦੀ ਦੇ ਰਹਿਣ ਵਾਲੇ ਹਨ ਅਤੇ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਹੋਟਲ ਮੈਨੇਜਮੈਂਟ ਦਾ ਕੋਰਸ ਕਰਦਾ ਸੀ ਅਤੇ ਪਹਿਲਾਂ ਵੀ ਉਸਦਾ ਇਨ੍ਹਾਂ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਜਿਸਦੇ ਚੱਲਦੇ ਹੋ ਸਕਦਾ ਹੈ ਕਿ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਦੇ ਬੇਟੇ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ:ਬਿਜਲੀ ਦਾ ਬਿੱਲ ਫ੍ਰੀ ਕਰਵਾਉਣ ਵਾਸਤੇ ਧੱਕੇ ਖਾ ਰਹੇ ਨੇ ਅੰਗਹੀਣ ਪਤੀ-ਪਤਨੀ

Last Updated : Mar 12, 2021, 12:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.