ਅੰਮ੍ਰਿਤਸਰ: ਜੋਮੈਟੋ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ 2 ਦਿਨਾਂ ਤੋਂ ਹੜਤਾਲ 'ਤੇ ਹਨ ਅਤੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਜੋਮੈਟੋ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਮੈਟੋ ਕੰਪਨੀ 'ਚ ਕੰਮ ਕਰਨ ਵਾਲੇ ਲੜਕੇ ਨੇ ਦੱਸਿਆ ਕਿ ਪਿਛਲੇ ਕੁੱਝ ਦਿਨ ਪਹਿਲੇ ਰਾਤ ਦੇ ਸਮੇਂ ਉਹ ਫੂਡ ਕਿਸੇ ਦੇ ਘਰ ਵਿੱਚ ਡਿਲੀਵਰ ਕਰਕੇ ਜਦੋਂ ਵਾਪਸ ਆ ਰਿਹਾ ਸੀ ਤਾਂ ਕੁੱਝ ਨੌਜਵਾਨਾਂ ਨੇ ਰੋਕ ਕੇ ਉਸ ਕੋਲੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ ਕੀ ਪੂਰੇ ਜੋਮੈਟੋ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਸਾਡੀ ਰਾਤ ਦੀ ਟਾਈਮਿੰਗ ਘੱਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੇਰ ਰਾਤ ਤੱਕ ਕੰਮ ਕਰਨ ਨਾਲ ਸਾਡੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਦੇ ਜੋਮੈਟੋ ਟੀਮ ਦੇ ਉਚ ਅਧਿਕਾਰੀਆਂ ਅਤੇ ਜੋਮੈਟੋ ਟੀਮ 'ਚ ਕੰਮ ਕਰਨ ਵਾਲੇ ਨੌਜਵਾਨਾਂ 'ਚ ਕਹਾਸੁਣੀ ਹੋ ਗਈ।
ਇਸਤੋਂ ਬਾਅਦ ਉਹ ਹੁਣ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਕੋਲ ਦਰਖ਼ਾਸਤ ਵੀ ਦਿੱਤੀ ਗਈ ਸੀ ਤੇ ਕੋਈ ਕਾਰਵਾਈ ਨਾ ਹੁੰਦੀ ਵੇਖ ਕੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਜੋਮੈਟੋ ਦਾ ਪੁਤਲਾ ਫੂਕਿਆ ਗਿਆ।