ਅੰਮ੍ਰਿਤਸਰ: ਕੰਨਿਆ ਕੁਮਾਰੀ ਤੋਂ ਸ਼੍ਰੀਨਗਰ ਤੱਕ ਦੌੜ ਲਗਾਉਣ ਵਾਲੇ ਨੌਜਵਾਨ ਰਾਮ ਰਤਨ ਅਤੇ ਸਜੇ ਕੁਮਾਰ ਆਪਣੇ ਸਾਥੀਆਂ ਸਮੇਤ ਗੁਰੂ ਨਗਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਮਿਸ਼ਨ ਦੀ ਸਫਲਤਾ ਲਈ ਅਰਦਾਸ ਕੀਤੀ ਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੇ ਐਸਜੀਪੀਸੀ ਵੱਲੋਂ ਉਹਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾ ਦੇਕੇ ਸਨਮਾਨਿਤ ਕੀਤਾ ਗਿਆ।
ਦੱਸ ਦੇਈਏ ਕਿ ਹਰਿਆਣਾ ਦੇ ਰਹਿਣ ਵਾਲੇ ਸਜੇ ਕੁਮਾਰ ਤੇ ਰਾਜਸਥਾਨ ਦੇ ਰਹਿਣ ਵਾਲੇ ਰਾਮ ਰਤਨ ਨੇ ਆਪਣੇ ਸਾਥੀਆਂ ਨਾਲ 12 ਫਰਵਰੀ ਨੂੰ ਕੰਨਿਆ ਕੁਮਾਰੀ ਤੋਂ ਦੌੜ ਦੀ ਸ਼ੁਰੂਆਤ ਕੀਤੀ ਸੀ ਅਤੇ 8 ਮਾਰਚ ਨੂੰ ਸ੍ਰੀਨਗਰ ਵਿਖੇ ਸਮਾਪਤ ਹੋਵੇਗੀ। ਜਿਸਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿਹਤ ਦੇ ਪ੍ਰਤੀ ਜਾਗਰੂਕ ਕਰਨਾ ਹੈ। ਸਵੇਰੇ ਮੰਜੇ ਤੋਂ ਉੱਠਣ ਤੋਂ ਬਾਅਦ 5 ਮਿੰਟ ਲਈ ਸਿਹਤ ਦੇ ਲਈ ਕਸਰਤ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਹਰ ਨੌਜਵਾਨ ਪੀੜ੍ਹੀ ਦਾ ਸਰੀਰ ਤੰਦਰੁਸਤ ਰਹੇ। ਇਸ ਮੌਕੇ ਉਨ੍ਹਾਂ ਨੇ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਿਆ। ਉਸਨੇ ਨੌਜਵਾਨ ਪੀੜ੍ਹੀ ਨੂੰ ਉੱਠਣ ਤੋਂ ਬਾਅਦ ਪੰਜ ਮਿੰਟ ਸਿਹਤ ਕਸਰਤ ਕਰਨ ਦੀ ਅਪੀਲ ਕੀਤੀ ਗਈ, ਇਸ ਮੌਕੇ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਕਦਮ ਹੈ।
ਇਹ ਵੀ ਪੜੋ: ਮਨਾਲੀ ਘੁੰਮਣ ਗਏ ਅੰਮ੍ਰਿਤਸਰ ਦੇ ਪੰਜ ਨੌਜਵਾਨ ਹਾਦਸੇ ਦਾ ਸ਼ਿਕਾਰ