ਅੰਮ੍ਰਿਤਸਰ: ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਕਰਕੇ ਇੱਕ ਪਾਸੇ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਵੱਧ ਰਹੀ ਇਸ ਮਹਿੰਗਾਈ ਨੂੰ ਲੈਕੇ ਯੂਥ ਕਾਂਗਰਸ (Youth Congress) ਨੇ ਕੇਂਦਰ ਸਰਕਾਰ (
Central Government) ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਆਪਣਾ ਰੋਸ ਜਾਹਿਰ ਕੀਤਾ।
ਕਾਂਗਰਸ ਦੇ ਕੇਂਦਰ ਸਰਕਾਰ (Central Government) ਖ਼ਿਲਾਫ਼ ਇਸ ਪ੍ਰਦਰਸ਼ਨ ਵਿੱਚ ਕੈਬਨਿਟ ਮੰਤਰੀ ਉਮ ਪ੍ਰਕਾਸ਼ ਸੋਨੀ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਲ ਸਨ। ਕਾਂਗਰਸ ਦੇ ਜ਼ਿਲ੍ਹਾ ਯੂਥ ਸੈਕਟਰੀ ਰਵੀ ਸ਼ਰਮਾ ਨੇ ਕਿਹਾ, ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਅੱਜ ਦੇਸ਼ ਵਿੱਚ ਮਹਿੰਗਾਈ ਹੱਦਾ ਪਾਰ ਕਰ ਚੁੱਕੀ ਹੈ, ਜਿਸ ਕਰਕੇ ਆਮ ਲੋਕਾਂ ਦਾ ਜਨ-ਜੀਵਨ ਬਹੁਤ ਬੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਪੈਟਰੋਲ-ਡੀਜ਼ਲ ਦੇ ਦਿਨੋ-ਦਿਨ ਵੱਧ ਰਹੇ ਭਾਅ ਨੂੰ ਲੈਕੇ ਵੀ ਇਨ੍ਹਾਂ ਕਾਂਗਰਸੀਆਂ ਨੇ ਮੋਦੀ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ,ਕਿਹਾ ਆਪਣੇ ਨਿਜੀ ਲੋਕਾਂ ਨੂੰ ਫਾਇਦਾ ਕਰਵਾਉਣ ਲਈ ਕੇਂਦਰ ਸਰਕਾਰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ।
ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਦੇ ਇਸ ਪ੍ਰਦਰਸ਼ਨ ‘ਚ ਕੋਵਿਡ ਹਦਾਇਤਾਂ ਦੀ ਉਲੰਘਨਾ ਵੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਸ਼ੋਸ਼ਲ ਡਿਸਟੈਸਿੰਗ ਦੀਆਂ ਧੱਜੀਆਂ ਉਡਾਈਆ ਗਈਆਂ। ਹਾਲਾਂਕਿ ਇਨ੍ਹਾਂ ਉਲੰਘਨਾ ਲਈ ਯੂਥ ਕਾਂਗਰਸ ਆਗੂ ਵਿਕਾਸ ਸੋਨੀ ਨੇ ਮੁਆਫੀ ਵੀ ਮੰਗੀ ਹੈ।
ਉਥੇ ਹੀ ਦੂਜੇ ਪਾਸੇ ਇਨ੍ਹਾਂ ਕਾਂਗਰਸੀ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ‘ਤੇ ਦੇਸ਼ ਵਿੱਚ ਕੋਰੋਨਾ ਫੈਲਾਉਣ ਦੇ ਇਲਜ਼ਾਮ ਵੀ ਲਾਏ ਹਨ। ਕਾਂਗਰਸੀਆਂ ਦਾ ਕਹਿਣਾ ਹੈ, ਕਿ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੱਖ-ਵੱਖ ਸੂਬਿਆਂ ਵਿੱਚ ਚੋਣ ਰੈਲੀਆਂ ਕਰਕੇ ਦੇਸ਼ ਦੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਹੈ।
ਇਹ ਵੀ ਪੜ੍ਹੋ:PROTEST: ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ