ETV Bharat / state

Punjabi youth dies in Canada: ਕੈਨੇਡਾ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਦੀ ਭੇਤਭਰੇ ਹਾਲਾਤ ਵਿੱਚ ਮੌਤ

ਕੈਨੇਡਾ ਵਿੱਚ ਅੰਮ੍ਰਿਤਸਰ ਦੇ ਤਰਨਵੀਰ ਨਾਂ ਦੇ ਨੌਜਵਾਨ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਪਰਿਵਾਰ ਨੂੰ ਉਸ ਦੇ ਦੋਸਤਾਂ ਨੇ ਫੋਨ ਉਤੇ ਸੂਚਿਤ ਕੀਤਾ ਸੀ ਕਿ ਤਰਨਵੀਰ ਰਾਤ ਸੁੱਤਾ, ਪਰ ਸਵੇਰੇ ਉੱਠਿਆ ਨਹੀਂ। ਜਦੋਂ ਉਸ ਦਾ ਕਮਰਾ ਖੋਲ੍ਹ ਕੇ ਦੇਖਿਆ ਤਾਂ ਉਹ ਬੇਹੋਸ਼ ਪਿਆ ਸੀ। ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Youth of Amritsar dies in Canada
ਕੈਨੇਡਾ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਦੀ ਭੇਤਭਰੇ ਹਾਲਾਤ ਵਿੱਚ ਮੌਤ
author img

By

Published : Jun 11, 2023, 4:15 PM IST

ਕੈਨੇਡਾ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਦੀ ਭੇਤਭਰੇ ਹਾਲਾਤ ਵਿੱਚ ਮੌਤ

ਅੰਮ੍ਰਿਤਸਰ: ਵਿਦੇਸ਼ਾਂ ਵਿੱਚ ਗਏ ਪੰਜਾਬੀ ਮੁੰਡੇ ਕੁੜੀਆਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਖਬਰਾਂ ਆ ਰਹੀਆਂ ਹਨ ਕਿ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਦਿਲ ਦੇ ਦੌਰਾ ਜਾਂ ਹੋਰ ਕਿਸੇ ਕਾਰਨਾਂ ਕਰਕੇ ਮੌਤ ਹੋ ਗਈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿਥੇ ਕੈਨੇਡਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਅੰਮ੍ਰਿਤਸਰ ਛੇਹਰਟਾ ਦੇ ਰਹਿਣ ਵਾਲੇ ਨੌਜਵਾਨ ਤਰਨਵੀਰ ਸਿੰਘ ਦੀ ਕੈਨੇਡਾ ਵਿੱਚ ਭੇਤਭਰੇ ਹਾਲਾਤ 'ਚ ਮੌਤ ਹੋ ਗਈ। ਤਰਨਵੀਰ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਧ ਪਰਿਵਾਰ ਵਿੱਚ ਮਾਹੌਲ ਗਮਗੀਨ ਹੈ। ਤਰਨਵੀਰ ਦੀ ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਤਰਨਵੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕਰ ਰਿਹਾ ਹੈ।

ਜਨਵਰੀ 2021 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤਰਨਵੀਰ: ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਰਾਜਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਤਰਨਵੀਰ ਸਿੰਘ ਜਨਵਰੀ 2021 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਰਾਜਵੰਤ ਸਿੰਘ ਦੇ ਦੋਸਤ ਦਾ ਪੁੱਤਰ ਵੀ ਤਰਨਵੀਰ ਦੇ ਨਾਲ ਹੀ ਰਹਿੰਦਾ ਸੀ ਤੇ ਉਸ ਨੇ ਆਪਣੇ ਪਿਤਾ ਨੂੰ ਫੋਨ ਕਰ ਕੇ ਸੂਚਿਤ ਕੀਤਾ ਕਿ ਤਰਨਵੀਰ ਰਾਤ ਨੂੰ ਸੁੱਤਾ ਸੀ, ਪਰ ਸਵੇਰੇ ਉੱਠਿਆ ਨਹੀਂ। ਉਕਤ ਨੌਜਵਾਨ ਨੇ ਫੋਨ ਉਤੇ ਆਪਣੇ ਪਿਤਾ ਨੂੰ ਦੱਸਿਆ ਕਿ ਉਨ੍ਹਾਂ ਨੇ ਮੌਕੇ ਉਤੇ ਐਂਬੂਲੈਂਸ ਨੂੰ ਬੁਲਾਇਆ ਤੇ ਹਸਪਤਾਲ ਲੈ ਕੇ ਗਏ ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਪਿਤਾ ਨੇ ਕਿਹਾ- ਸਾਨੂੰ ਕਿਸੇ ਉਤੇ ਕੋਈ ਸ਼ੱਕ ਨਹੀਂ : ਰਾਜਵੰਤ ਸਿੰਘ ਨੇ ਕਿਹਾ ਕਿ ਉਸ ਦੇ ਸਾਰੇ ਦੋਸਤਾਂ ਨਾਲ ਸਬੰਧ ਚੰਗੇ ਸਨ। ਜਿਥੇ ਉਹ ਕੰਮ ਕਰਦਾ ਸੀ ਉਨ੍ਹਾਂ ਨਾਲ ਵੀ ਫੋਨ ਉਤੇ ਗੱਲ ਹੋਈ ਹੈ। ਉਨ੍ਹਾਂ ਨੂੰ ਕਿਸੇ ਉਤੇ ਕਿਸੇ ਕਿਸਮ ਦਾ ਸ਼ੱਕ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਮੌਕੇ ਵੱਧ ਤੋਂ ਵੱਧ ਮੁਹੱਈਆ ਕਰਵਾਏ ਜਾਣ ਤਾਂ ਜੋ ਨੌਜਵਾਨਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨਾ ਜਾਣਾ ਪਵੇ।

ਉਨ੍ਹਾਂ ਦੱਸਿਆ ਕਿ ਕੈਨੇਡਾ ਪੁਲਿਸ ਨਾਲ ਵੀ ਉਨ੍ਹਾਂ ਦੀ ਫੋਨ ਉਤੇ ਗੱਲ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਜਿਸ ਨੂੰ ਵੀ ਵਾਰਸ ਕਹਿਣਗੇ ਉਸ ਨੂੰ ਸਪੁਰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਰਨਵੀਰ ਦੇ ਦੋਸਤਾਂ ਨਾਲ ਉਨ੍ਹਾਂ ਦੀ ਲਗਾਤਾਰ ਗੱਲਬਾਤ ਹੋ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.