ETV Bharat / state

ਨਾਜਾਇਜ਼ ਹਥਿਆਰਾਂ ਸਮੇਤ ਪੁਲਿਸ ਦੇ ਹੱਥ ਚੜ੍ਹੇ ਨੌਜਵਾਨ - Empty magazine

ਅਜਨਾਲਾ ਪੁਲਿਸ ਵੱਲੋਂ 2 ਵਿਆਕਤੀਆਂ ਨੂੰ ਨਾਜਾਇਜ਼ ਪਿਸਟਲ, ਖਾਲੀ ਮੈਗਜ਼ੀਨ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਹਰਪ੍ਰੀਤ ਸਿੰਘ ਦੀ ਤਲਾਸ਼ੀ ਲੈਣ ਤੇ ਇੱਕ 32 ਬੋਰ ਦਾ ਦੇਸ਼ੀ ਪਿਸਟਲ ਅਤੇ 2 ਜਿੰਦਾ ਰੌਂਦ ਬਰਾਮਦ ਹੋਏ ਹਨ।

ਨਾਜਾਇਜ਼ ਹਥਿਆਰਾਂ ਸਮੇਤ ਪੁਲਿਸ ਦੇ ਹੱਥੇ ਚੜੇ ਨੌਜਵਾਨ

author img

By

Published : Aug 18, 2021, 1:09 PM IST

ਅੰਮ੍ਰਿਤਸਰ: ਜ਼ਿਲ੍ਹੇ 'ਚ ਦਿਨੋ ਦਿਨ ਅਪਰਾਧ ਵਧ ਰਹੇ ਹਨ। ਜਿਸ ਨੂੰ ਲੈ ਕੇ ਪੁਲਿਸ ਵੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਤਾਂ ਜੋ ਅਪਰਾਧਾਂ ਨੂੰ ਥੋੜ੍ਹੀ ਠੱਲ ਪਾਈ ਜਾ ਸਕੇ। ਇਸੇ ਦੇ ਤਹਿਤ ਹੀ ਅੰਮ੍ਰਿਤਸਰ ਪੁਲਿਸ ਨੇ ਇੱਕ ਗਿਰੋਹ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਅਜਨਾਲਾ ਪੁਲਿਸ ਵੱਲੋਂ ਦੋ ਵਿਆਕਤੀਆਂ ਨੂੰ ਨਾਜਾਇਜ਼ ਪਿਸਟਲ, ਖਾਲੀ ਮੈਗਜ਼ੀਨ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਵਿੱਪਨ ਕੁਮਾਰ ਨੇ ਦੱਸਿਆ ਕਿ ਥਾਣਾ ਝੰਡੇਰ ਦੀ ਪੁਲਿਸ ਵੱਲੋਂ ਮੁਖ਼ਬਰ ਦੀ ਇਤਲਾਹ ’ਤੇ ਕੰਦੋਵਾਲੀ ਵਿੱਚ 2 ਨੌਜਵਾਨ ਮੋਟਰਸਾਈਕਲ ’ਤੇ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਸਨ। ਚੈਕਿੰਗ ਦੌਰਾਨ ਉਨ੍ਹਾਂ ਅਪਣਾ ਨਾਮ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਹੁਸਨਦੀਪ ਸਿੰਘ ਉਰਫ਼ ਹੁਸਨ ਦੱਸਿਆ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਦੀ ਤਲਾਸ਼ੀ ਲੈਣ ਤੇ ਇੱਕ 32 ਬੋਰ ਦਾ ਦੇਸ਼ੀ ਪਿਸਟਲ ਅਤੇ 2 ਜਿੰਦਾ ਰੌਂਦ ਬਰਾਮਦ ਹੋਏ ਹਨ। ਹੁਸਨਦੀਪ ਸਿੰਘ ਕੋਲੋਂ 32 ਬੋਰ ਦੇ ਦੋ ਖਾਲੀ ਮੈਗਜ਼ੀਨ ਬਰਾਮਦ ਹੋਏ।

ਨਾਜਾਇਜ਼ ਹਥਿਆਰਾਂ ਸਮੇਤ ਪੁਲਿਸ ਦੇ ਹੱਥੇ ਚੜੇ ਨੌਜਵਾਨ

ਡੀ.ਐੱਸ.ਪੀ ਵਿੱਪਨ ਕੁਮਾਰ ਨੇ ਅੱਗੇ ਦੱਸਿਆ ਕਿ ਦੋਵਾਂ ਨੌਜਵਾਨਾਂ ਖ਼ਿਲਾਫ਼ ਥਾਣਾ ਝੰਡੇਰ ਵਿਖੇ ਮੁਕੱਦਮਾ ਦਰਜ਼ ਕਰਕੇ ਦੋਵਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛਗਿਛ ਕੀਤੀ ਗਈ ਹੈ। ਜਿਸ ਦੌਰਾਨ ਹਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ ਤੇ ਉਸ ਦੀ ਮੋਟਰ ਤੇ ਬਣੇ ਕਮਰੇ ਵਿੱਚੋਂ ਇੱਕ ਹੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਬਰਾਮਦ ਹੋਇਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਹਰਪ੍ਰੀਤ ਸਿੰਘ ਇੰਦੌਰ ਤੋਂ ਪਿਸਟਲ ਲਿਆਉਂਦਾ ਸੀ।ਡੀ.ਐੱਸ.ਪੀ ਵਿੱਪਨ ਕੁਮਾਰ ਨੇ ਅੱਗੇ ਦੱਸਿਆ ਕਿ ਪਿਸਟਲਾਂ ਸਮੇਤ ਕਾਬੂ ਦੋਵੇਂ ਨੌਜਵਾਨਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:-'ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਭੰਨਤੋੜ ਕਰਨਾ ਸ਼ਰਮਨਾਕ ਕਾਰਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.