ਬਰਨਾਲਾ: ਪਿੰਡ ਰੂੜੇਕੇ ਕਲਾਂ ਵਿੱਚ ਕੰਮ ਦੌਰਾਨ ਬਿਜਲੀ ਵਿਭਾਗ ਦੇ 3 ਵਿਅਕਤੀ ਜ਼ਖਮੀ ਹੋ ਗਏ, ਜਦਕਿ ਇੱਕ ਸਹਾਇਕ ਲਾਈਨਮੈਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਇਸ ਸਾਰੀ ਘਟਨਾ ਦੀ ਜਾਂਚ ਵਿੱਚ ਜੁੱਟ ਗਈ ਹੈ, ਪਰ ਬਿਜਲੀ ਵਿਭਾਗ ਇਸ ਮਾਮਲੇ ਦੀ ਅਣਗਹਿਲੀ 'ਤੇ ਕੋਈ ਸਖ਼ਤ ਕਾਰਵਾਈ ਕਰਦਾ ਦਿਖਾਈ ਨਹੀਂ ਦੇ ਰਿਹਾ।
ਮੌਕੇ 'ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰ ਅਤੇ ਜ਼ਖਮੀ ਵਿਅਕਤੀਆਂ ਨੇ ਦੱਸਿਆ ਕਿ ਕਰਮਚਾਰੀ ਬਿਜਲੀ ਠੀਕ ਕਰਵਾਉਣ ਲਈ ਨਵਾਂ ਬਿਜਲੀ ਦਾ ਖੰਭਾ ਲਗਾ ਰਿਹਾ ਸੀ ਅਤੇ ਜਦੋਂ ਖੰਭੇ ਖੜੇ ਹੋਏ ਤਾਂ ਅਸੀਂ ਪਿੰਡ ਵਾਸੀ ਮਦਦ ਲਈ ਗਏ। ਖੰਭਾ ਉੱਚ ਪਾਵਰ ਵੋਲਟੇਜ ਦੀਆਂ ਤਾਰਾਂ ਨਾਲ ਜਾ ਟਕਰਾਇਆ ਜਿਸ ਤੋਂ ਬਾਅਦ ਉਥੇ ਇੱਕ ਸ਼ਾਰਟ ਸਰਕਟ ਹੋਇਆ ਅਤੇ ਇੱਕ ਜ਼ੋਰਦਾਰ ਝਟਕੇ ਨਾਲ ਗੁਰਤੇਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਨੂੰ ਵੀ ਕਰੰਟ ਲੱਗਿਆ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਜਖ਼ਮੀਆਂ ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਮ੍ਰਿਤਕ ਦੀ ਲਾਸ਼ ਨੂੰ ਵੀ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ। ਵਿਭਾਗ ਦੇ ਉੱਚ ਅਧਿਕਾਰੀ ਵੀ ਉਥੇ ਪਹੁੰਚੇ, ਪਰ ਕਿਸੇ ਨੇ ਵੀ ਇਸ ਘਟਨਾ ਬਾਰੇ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਕਿਸੇ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰ ਨੇ ਦੱਸਿਆ ਕਿ ਤੇਜ ਬਿਜਲੀ ਦਾ ਝਟਕਾ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ ਤਿੰਨ ਜ਼ਖਮੀ ਹਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਲਿਆ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਸੀਆਰਪੀਸੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਦਿੱਲੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਈ 28