ਬਰਨਾਲਾ: ਬਰਨਾਲਾ ਸ਼ਹਿਰ ਵਿੱਚ ਬੀਤੀ ਦੇਰ ਰਾਤ ਨੌਜਵਾਨਾਂ ਦੀ ਹੋਈ ਆਪਸੀ ਲੜਾਈ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਨਾਲ ਸਬੰਧਿਤ ਇੱਕ ਨੌਜਵਾਨ ਦਾ ਕਤਲ ਹੋ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਕਾਤਲਾਂ ਵਿਰੁੱਧ ਪਰਚਾ ਦਰਜ਼ ਕਰ ਲਿਆ ਹੈ।
ਅਕਾਲੀ ਦਲ ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਥੇ ਹੀ ਬਰਨਾਲਾ ਦੇ ਕਾਂਗਰਸੀ ਆਗੂ ਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੇ ਨੌਜਵਾਨ ਦਾ ਸਹੀ ਇਲਾਜ਼ ਨਾ ਕਰਨ ਦੇ ਦੋਸ਼ ਲਗਾਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਉਮੀਦਵਾਰ ਕੁਲਵੰਤ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਅਤੇ ਮ੍ਰਿਤਕ ਨੌਜਵਾਨ ਦੇ ਪਿਤਾ ਲਾਡੀ ਸਿੰਘ ਅਤੇ ਦੋਸਤ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਿਲਣਦੀਪ ਸਿੰਘ ਦਾ ਕਿਸੇ ਹੋਰ ਨੌਜਵਾਨ ਦੇ ਨਾਲ ਝਗੜਾ ਹੋ ਗਿਆ ਸੀ। ਇਯ ਝਗੜੇ ਨੂੰ ਖ਼ਤਮ ਕਰਨ ਲਈ ਮ੍ਰਿਤਕ ਨੌਜਵਾਨ ਦੇ ਦੋਸਤ ਬੀਤੀ ਰਾਤ ਕਰੀਬ 10 ਵਜੇ ਸ਼ਹਿਰ ਦੀ ਅਨਾਜ ਮੰਡੀ ਵਿੱਚ ਲੈ ਗਏ ਸੀ।
ਜਿੱਥੇ ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਦੋਸ਼ੀ ਨੌਜਵਾਨਾਂ ਨੇ ਮ੍ਰਿਤਕ ਨੌਜਵਾਨ ਉਪਰ ਗੱਡੀ ਚੜਾ ਦਿੱਤੀ। ਜਿਸ ਕਾਰਨ ਮ੍ਰਿਤਕ ਦੀ ਲੱਤ ਟੁੱਟ ਗਈ ਸੀ। ਜਿਸਨੂੰ ਇਲਾਜ਼ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕਿਹਾ ਕਿ ਮ੍ਰਿਤਕ ਦੀ ਲੱਤ ਟੁੱਟੀ ਹੋਈ ਹੈ ਅਤੇ ਨੌਜਵਾਨ ਦਾ ਸਵੇਰੇ ਆਪਰੇਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਲਾਪਤਾ ਨਾਬਾਲਿਗ ਧੀ ਦੇ ਭੁੱਬਾਂ ਮਾਰ ਮਾਰ ਰੋ ਰਹੇ ਪਿਤਾ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ !
ਉਹਨਾਂ ਕਿਹਾ ਕਿ ਰਾਤ ਕਰੀਬ 12 ਵਜੇ ਮ੍ਰਿਤਕ ਨੌਜਵਾਨ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਗਈ ਅਤੇ ਢਿੱਡ ਫ਼ੁੱਲਣ ਲੱਗ ਗਿਆ। ਜਿਸਦੀ ਸੂਚਨਾ ਉਹਨਾਂ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੂੰ ਦਿੱਤੀ ਪਰ ਡਾਕਟਰ ਮੌਕੇ 'ਤੇ ਨਹੀਂ ਪਹੁੰਚੇ। ਜਿਸਦੇ ਬਾਅਦ ਨੌਜਵਾਨ ਨੂੰ ਲੁਧਿਆਣਾ ਲਿਜਾਇਆ ਗਿਆ। ਜਿੱਥੇ ਨੌਜਵਾਨ ਦੀ ਮੌਤ ਹੋ ਗਈ।
ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਨਾਲ 3 ਨੌਜਵਾਨ ਵੀ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਸਨ ਪਰ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਉਹ ਹਸਪਤਾਲ ਵਿੱਚੋਂ ਫ਼ਰਾਰ ਹੋ ਗਏ ਅਤੇ ਉਹਨਾਂ ਦੇ ਫ਼ੋਨ ਵੀ ਬੰਦ ਆ ਰਹੇ ਹਨ। ਉਹਨਾਂ ਇਸ ਮਾਮਲੇ ਵਿੱਚ ਪੁਲਿਸ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਉਥੇ ਹੀ ਇਸ ਸਬੰਧੀ ਥਾਣਾਂ ਸਿਟੀ ਬਰਨਾਲਾ ਦੇ SAO ਗੁਰਮੀਤ ਸਿੰਘ ਨੇ ਕਿਹਾ ਕਿ ਬਰਨਾਲਾ ਦੀ ਦਾਣਾ ਮੰਡੀ ਵਿੱਚ ਬੀਤੀ ਦੇਰ ਰਾਤ ਕੁੱਝ ਨੌਜਵਾਨਾਂ ਦੀ ਆਪਸ ਵਿੱਚ ਲੜਾਈ ਹੋਈ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦਰਜ਼ ਕਰਕੇ ਅਣਪਛਾਤੇ ਨੌਜਵਾਨਾਂ ਵਿਰੁੱਧ ਕਤਲ ਦਾ ਮਾਮਲਾ ਦਰਜ਼ ਕਰ ਲਿਆ ਹੈ। ਉਹਨਾਂ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਪੁਲਿਸ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਅਬੋਹਰ ਵਿਖੇ ਸੱਪਾਂ ਵਾਲੀ ਨਹਿਰ ਚੋਂ ਮਿਲੀ ਅਣਪਛਾਤੀ ਲਾਸ਼