ਬਰਨਾਲਾ: ਧੌਲੇ ਪਿੰਡ ਵਿਖੇ 13 ਸਾਲਾ ਲੜਕੀ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਘਟਨਾ ਦੇ ਤੁਰੰਤ ਬਾਅਦ ਇਸ ਮਾਮਲੇ ਵਿੱਚ ਸਖਤ ਧਾਰਾਵਾਂ ਲਗਾਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਵਿੱਢ ਦਿੱਤੀ ਸੀ। ਜਿਸ ਤੋਂ ਬਾਅਦ ਚਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਰਹੀ ਹੈ।
ਇਹ ਵੀ ਪੜੋ: ਪੰਜਾਬ 'ਚ ਨਹੀਂ ਲੌਕਡਾਊਨ ਲਾਉਣ ਦੀ ਲੋੜ: ਸਿੱਧੂ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੂੜੇਕੇ ਕਲਾਂ ਦੇ ਐਸਐਚਓ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਗੈਂਗਰੇਪ ਮਾਮਲੇ ਵਿੱਚ ਲੜਕੀ ਅਤੇ ਉਸਦੇ ਮਾਪਿਆਂ ਦੇ ਬਿਆਨ ਦਰਜ਼ ਕਰਕੇ 4 ਮੁਲਾਜ਼ਮਾਂ ਵਿਰੁੱਧ ਐਫ਼ਆਈਆਰ ਦਰਜ਼ ਕੀਤੀ ਗਈ ਸੀ, ਜਿਸਦੇ ਚੱਲਦੇ ਬਰਨਾਲਾ ਐਸਐਸਪੀ ਦੇ ਦਿਸ਼ਾ-ਨਿਰਦੇਸ਼ ਤਹਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।
ਉਹਨਾਂ ਦੱਸਿਆ ਕਿ 4 ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਹੈ, ਜਿਸਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਚਾਰਾਂ ਵਿਰੁੱਧ ਬਲਾਤਕਾਰ ਕਰਨ ਦੀ ਧਾਰਾ 376, ਪੌਸਕੋ ਐਕਟ ਅਤੇ ਐੱਸਸੀ ਐਕਟ ਧਾਰਾ ਅਧੀਨ ਮਾਮਲਾ ਦਰਜ ਹੈ।
ਇਹ ਵੀ ਪੜੋ: ਰਵਨੀਤ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਮਿਲਣ 'ਤੇ ਪੰਜਾਬ ’ਚ ਸਿਆਸੀ ਹਲਚਲ