ਬਰਨਾਲਾ: ਬਰਨਾਲਾ ਦੇ ਪਿੰਡ ਹਰੀਗੜ੍ਹ ਵਿਖੇ ਨਹਿਰ 'ਚ ਡੁੱਬਣ ਕਾਰਨ 16 ਸਾਲ ਦੇ ਨਬਾਲਿਗ ਲੜਕੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕਾ ਆਪਣੇ ਸਾਥੀਆਂ ਨਾਲ ਨਹਿਰ 'ਚ ਨਹਾਉਣ ਗਿਆ ਸੀ, ਜਿਥੇ ਉਸ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਜਸ਼ਨਦੀਪ ਆਪਣੇ ਪਿਤਾ ਦਾ ਇਕੱਲਾ ਲੜਕਾ ਸੀ। ਉਨ੍ਹਾਂ ਦੇ ਘਰ ਵਿੱਚ ਕੋਈ ਨਹੀਂ ਹੈ ਅਤੇ ਪਰਿਵਾਰ ਬਹੁਤ ਗਰੀਬ ਹੈ। ਮ੍ਰਿਤਕ ਦਾ ਪਿਤਾ ਬੇਰੁਜ਼ਗਾਰ ਹੈ ਅਤੇ ਦਿਹਾੜੀ ਮਜ਼ਦੂਰੀ ਕਰਦਾ ਹੈ। ਇਸ ਨੂੰ ਲੈਕੇ ਮ੍ਰਿਤਕ ਦੇ ਚਾਚੇ ਅਵਤਾਰ ਸਿੰਘ ਨੇ ਡੀਸੀ ਬਰਨਾਲਾ ਅਤੇ ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਪਹੁੰਚੀ ਪੁਲਿਸ ਪ੍ਰਸ਼ਾਸਨ ਨੇ ਗੱਲ ਕਰਦੇ ਦੱਸਿਆ ਕਿ ਬੱਚੇ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ਵਿੱਚ ਨਹਾਉਣ ਲਈ ਗਏ ਸਨ, ਪਰ ਉੱਥੇ ਜਸ਼ਨਦੀਪ ਦੀ ਡੁੱਬਣ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਦੀ ਸਖ਼ਤੀ: ਪੰਜਾਬ 'ਚ ਐਂਟਰੀ ਲਈ ਕੋਰੋਨਾ ਨੈਗੇਟਿਵ ਰਿਪੋਰਟ ਜ਼ਰੂਰੀ