ETV Bharat / state

ਡਬਲ ਪੈਸੇ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ 2 ਮੁਲਜ਼ਮ ਕਾਬੂ - double fraud

ਬਰਨਾਲਾ ਪੁਲਿਸ ਨੇ ਲੋਕਾਂ ਨਾਲ ਠੱਗੀ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਿਕ ਇਹ ਮੁਲਜ਼ਮ ਨਕਲੀ ਨੋਟ ਬਣਾਉਣ ਦਾ ਕੰਮ ਕਰਦੇ ਸਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਨਕਲੀ ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ ਕੀਤਾ ਹੈ।

ਡਬਲ ਪੈਸੇ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ 2 ਮੁਲਜ਼ਮ ਕਾਬੂ

author img

By

Published : Aug 11, 2021, 9:30 PM IST

ਬਰਨਾਲਾ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਮੁਲਾਜ਼ਮਾਂ ‘ਤੇ ਨਕੇਲ ਵੀ ਕੱਸੀ ਜਾ ਰਹੀ ਹੈ। ਤਾਜ਼ਾ ਮਾਮਲਾ ਹੰਡਿਆਇਆ ਤੋਂ ਸਾਹਮਣੇ ਆਇਆ ਹੈ। ਜਿੱਥੇ ਡਬਲ ਨੋਟਾਂ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਬਰਨਾਲਾ ਦੇ ਥਾਣਾ ਸਦਰ ਅਧੀਨ ਪੈਂਦੀ ਹੰਡਿਆਇਆ ਚੌਂਕੀ ਦੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਵਿਰੁੱਧ ਕੀਤਾ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡਬਲ ਪੈਸੇ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ 2 ਮੁਲਜ਼ਮ ਕਾਬੂ

ਮੁਲਜ਼ਮਾਂ ਤੋਂ ਪੁਲਿਸ ਨੇ ਨੋਟਾਂ ਦੇ ਸਾਈਜ਼ ਦੇ ਚਿੱਟੇ ਕਾਗਜ਼ ਦੀਆਂ ਗੁੱਟੀਆਂ, ਕੈਮਕੀਲ ਸਮੇਤ ਹੋਰ ਸਮਾਨ ਬਰਾਮਦ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ, ਕਿ ਪੁਲਿਸ ਕੋਲ ਗੁਰਪ੍ਰੀਤ ਸਿੰਘ ਵਾਸੀ ਸੋਹਲ ਪੱਤੀ ਨੇ ਸਿਕਾਇਤ ਦਰਜ਼ ਕਰਵਾਈ ਸੀ, ਕਿ ਜਸਕਰਨ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਹੰਡਿਆਇਆ ਲੋਕਾਂ ਨੂੰ ਡਬਲ ਪੈਸਾ ਕਰਨ ਦਾ ਝਾਂਸਾ ਦੇ ਕੇ ਠੱਗੀ ਕਰਦੇ ਹਨ।

ਪੁਲਿਸ ਵੱਲੋਂ ਮੁਲਜ਼ਮਾਂ ਦੇ ਘਰ ਰੇਡ ਕੀਤੀ ਗਈ। ਪੁਲਿਸ ਮੁਤਾਬਿਕ ਦੋਵੇਂ ਮੁਲਜ਼ਮ ਜਾਅਲੀ ਨੋਟ ਬਣਾਉਣ ਦੀ ਤਿਆਰੀ ਕਰ ਰਹੇ ਸਨ। ਪੁਲਿਸ ਨੇ ਮੌਕੇ ‘ਤੇ ਮੁਲਜ਼ਮਾਂ ਤੋਂ ਨਕਲੀ ਨੋਟ ਬਣਾਉਣ ਵਾਲਾ ਸਮਾਨ ਬਰਾਮਦ ਕੀਤਾ ਹੈ। ਮੁਲਜ਼ਮਾਂ ਦਾ ਕਹਿਣਾ ਹੈ, ਕਿ ਅਸੀਂ ਖੁਦ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਾਂ, ਤੇ ਆਪਣੇ ਪੈਸੇ ਪੂਰੇ ਕਰਨ ਲਈ ਇਹ ਧੰਦਾ ਸ਼ੁਰੂ ਕੀਤਾ ਗਿਆ ਹੈ।

ਦੂਜੇ ਪਾਸੇ ਪੁਲਿਸ ਨੇ ਇੱਕ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਤੋਂ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ:ਬਦਮਾਸ਼ਾਂ ਨੇ ਸ਼ਰ੍ਹੇਆਮ ਹੋਟਲ ਮਾਲਕ ’ਤੇ ਕੀਤਾ ਹਮਲਾ, ਦੇਖੋ ਗੁੰਡਾਗਰਦੀ ਦਾ ਨੰਗਾ ਨਾਚ

ETV Bharat Logo

Copyright © 2025 Ushodaya Enterprises Pvt. Ltd., All Rights Reserved.