ETV Bharat / state

ਨਸ਼ੇ ਦੀ ਓਵਰਡੋਜ਼ ਕਾਰਨ ਮੇਕਅਪ ਆਰਟਿਸਟ ਦੀ ਮੌਤ, ਨਸ਼ੇ ਖਿਲਾਫ ਬਣਾਈ ਸੀ ਟੈਲੀ ਫਿਲਮ - 25 year makeup artist died due to overdose in barnala

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਕਸਬੇ ਦੀ ਇੱਕ ਔਰਤ ਅਤੇ ਉਸਦੇ ਪਰਿਵਾਰ ’ਤੇ ਨਸ਼ਾ ਵੇਚਣ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਤੋਂ ਬਾਅਦ ਨੌਜਵਾਨ ਦੀ ਮੌਤ ਤੇ ਰਿਸ਼ਤੇਦਾਰਾਂ ਨੇ ਨਸ਼ਾ ਤਸਕਰ ਦੇ ਘਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਵੀ ਕੀਤਾ।

ਨਸ਼ੇ ਦੀ ਓਵਰਡੋਜ਼ ਕਾਰਨ ਮੇਕਅਪ ਆਰਟਿਸਟ ਦੀ ਮੌਤ

author img

By

Published : Jul 7, 2022, 10:08 AM IST

ਬਰਨਾਲਾ: ਇੱਕ ਪਾਸੇ ਜਿੱਥੇ ਸਰਕਾਰ ਨਸ਼ੇ ਅਤੇ ਨਸ਼ੇ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਨਸ਼ੇ ਦੇ ਕਾਰਨ ਹੋਰ ਰੋਜ਼ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ। ਮਾਮਲਾ ਬਰਨਾਲਾ ਦੇ ਕਸਬਾ ਧਨੌਲਾ ਦਾ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਦੇ ਕਾਰਨ 25 ਸਾਲਾਂ ਨੌਜਵਾਨ ਜੋ ਕਿ ਪੇਸ਼ੇ ਵੱਜੋਂ ਮੇਕਅਪ ਆਰਟਿਸਟ ਸੀ ਦੀ ਮੌਤ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਕਸਬੇ ਦੀ ਇੱਕ ਔਰਤ ਅਤੇ ਉਸਦੇ ਪਰਿਵਾਰ ’ਤੇ ਨਸ਼ੇ ਵੇਚਣ ਦਾ ਇਲਜ਼ਾਮ ਲਗਾਇਆ ਹੈ।

ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮਨਪ੍ਰੀਤ ਕੁਮਾਰ ਉਰਫ਼ ਗਗਨਦੀਪ ਸਿੰਘ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਮੇਕਅਪ ਆਰਟਿਸਟ ਸੀ, ਕੰਮ ਨਾ ਹੋਣ ਕਾਰਨ ਉਹ ਧਨੌਲਾ ਚਲਾ ਗਿਆ ਸੀ। ਉਹਨਾਂ ਦੱਸਿਆ ਕਿ ਉਸ ਦਾ ਲੜਕਾ ਪਹਿਲਾਂ ਵੀ ਨਸ਼ਾ ਕਰਦਾ ਸੀ, ਪਰ ਕਰੀਬ ਇਕ ਮਹੀਨਾ ਪਹਿਲਾਂ ਤੱਕ ਉਹ ਪੂਰੀ ਤਰ੍ਹਾਂ ਨਸ਼ਾ ਛੱਡ ਚੁੱਕਾ ਸੀ। ਪਰ ਬੀਤੇ ਦਿਨ ਉਸ ਦੇ ਲੜਕੇ ਨੂੰ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਇੱਕ ਔਰਤ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਨਸ਼ਾ ਵੇਚਿਆ, ਜਿਸ ਕਾਰਨ ਉਨ੍ਹਾਂ ਦੇ ਲੜਕੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਨਸ਼ੇ ਦੀ ਓਵਰਡੋਜ਼ ਕਾਰਨ ਮੇਕਅਪ ਆਰਟਿਸਟ ਦੀ ਮੌਤ

ਉਨ੍ਹਾਂ ਅੱਗੇ ਦੱਸਿਆ ਕਿ ਮਹਿਲਾ ਤਸਕਰ , ਉਸ ਦਾ ਲੜਕਾ, ਧੀ ਅਤੇ ਹੋਰ ਰਿਸ਼ਤੇਦਾਰ ਸ਼ਰੇਆਮ ਧਨੌਲਾ ਅਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਾ ਵੇਚ ਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਪੁਲਿਸ ਨੂੰ ਇਹ ਸਭ ਪਤਾ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜੇਕਰ ਪੁਲਿਸ ਵੱਲੋਂ ਮਹਿਲਾ ਤਸਕਰ ਅਤੇ ਉਸਦੇ ਪਰਿਵਾਰ ਦੇ ਖਿਲਾਫ ਕਾਰਵਾਈ ਕੀਤੀ ਜਾਂਦੀ ਤਾਂ ਉਸਦੇ ਲੜਕੇ ਦੀ ਮੌਤ ਨਹੀਂ ਹੋਣੀ ਸੀ। ਉਨ੍ਹਾਂ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਮਹਿਲਾ ਤਸਕਰ ਅਤੇ ਉਸਦੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।

ਮਾਮਲੇ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਕੁਮਾਰ ਉਰਫ਼ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਅਤੇ ਮ੍ਰਿਤਕ ਨੌਜਵਾਨ ਦੇ ਪਿਤਾ ਵਿਨੋਦ ਕੁਮਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਗੁਆਂਢ ਵਿੱਚ ਇੱਕ ਮਹਿਲਾ ਤਸਕਰ ਅਤੇ ਉਸਦੇ ਹੋਰ ਰਿਸ਼ਤੇਦਾਰ ਨਸ਼ਾ ਵੇਚਦੇ ਸਨ। ਮ੍ਰਿਤਕ ਨੌਜਵਾਨ ਨੇ ਉਸ ਤੋਂ ਨਸ਼ੀਲੀਆਂ ਦਵਾਈਆਂ ਖਰੀਦੀਆਂ ਸਨ, ਜਿਸ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਵਿਨੋਦ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ 5 ਨਸ਼ਾ ਤਸਕਰਾਂ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਾਬਿਲੇਗੌਰ ਹੈ ਕਿ ਮ੍ਰਿਤਕ ਨੌਜਵਾਨ ਪੰਜਾਬੀ ਫਿਲਮ ਇੰਡਸਟਰੀ ਵਿੱਚ ਮੇਕਅਪ ਆਰਟਿਸਟ ਦਾ ਕੰਮ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਨਸ਼ਿਆਂ ਖਿਲਾਫ ਇੱਕ ਟੈਲੀ ਫਿਲਮ ਵੀ ਬਣਾਈ ਸੀ ਅਤੇ ਅੱਜ ਉਹ ਖੁਦ ਨਸ਼ੇ ਦਾ ਸ਼ਿਕਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਡੇਰੇ ਦੀ ਕੰਧ ’ਤੇ ਲਿਖਿਆ ਖਾਲਿਸਤਾਨ, ਕਹੀ ਵੱਡੀ ਗੱਲ !

ETV Bharat Logo

Copyright © 2025 Ushodaya Enterprises Pvt. Ltd., All Rights Reserved.