ETV Bharat / state

Motorcycle thief arrested: ਮੋਟਰਸਾਈਕਲ ਚੋਰੀ ਕਰਕੇ ਵੇਚਣ ਵਾਲੇ 3 ਕਾਬੂ, ਚੋਰੀ ਦੇ ਮੋਟਰਸਾਈਕਲ ਬਰਾਮਦ

author img

By

Published : Mar 1, 2023, 4:50 PM IST

ਬਰਨਾਲਾ ਪੁਲਿਸ ਨੇ ਜ਼ਿਲ੍ਹੇ ਵਿੱਚ ਮੋਟਰਸਾਈਕਲ ਗਿਰੋਹ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋੋਲੋ 5 ਮੋਟਰਸਾਈਕਲ ਅਤੇ 2 ਇੰਜਣ ਬਰਾਮਦ ਹੋਇਆ ਹੈ। ਪੁੱਛਗਿੱਛ ਦੌਰਾਨ ਚੋਰੀ ਕਰਨ ਵਾਲਿਆਂ ਥਾਵਾਂ ਅਤੇ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਵੇਚਣ ਦੇ ਤਰੀਕੇ ਬਾਰੇ ਅਹਿਮ ਖੁਲਾਸੇ ਹੋਏ ਹਨ ਖ਼ਬਰ ਵਿੱਚ ਪੜ੍ਹੋ...

stealing motorcycles from Barnala
stealing motorcycles from Barnala
ਮੋਟਰਸਾਈਕਲ ਚੋਰੀ ਕਰਕੇ ਵੇਚਣ ਵਾਲੇ 3 ਕਾਬੂ

ਬਰਨਾਲਾ: ਜ਼ਿਲ੍ਹੇ ਵਿੱਚ ਲਗਾਤਾਰ ਅਲੱਗ ਅਲੱਗ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਖਾਸ ਕਰਕੇ ਮੋਟਰਸਾਈਕਲ ਤੇ ਸਕੂਟਰ ਚੋਰੀ ਦੀਆਂ ਘਟਨਾਵਾਂ ਨੇ ਲੋਕਾਂ ਦੀ ਪ੍ਰੇਸ਼ਾਨੀ ਵਧਾ ਰੱਖੀ ਹੈ। ਉਥੇ ਪੁਲਿਸ ਪ੍ਰਸ਼ਾਸ਼ਨ ਨੇ ਹੁਣ ਸਖ਼ਤੀ ਕਰਦਿਆਂ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਚਲਾਈ ਹੈ। ਜਿਸ ਤਹਿਤ ਬਰਨਾਲਾ ਦੇ ਥਾਣਾ ਸਿਟੀ 2 ਦੀ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਚੋਰਾਂ ਤੋਂ ਪੁਲਿਸ ਨੇ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਕਾਬੂ ਕੀਤੇ ਚੋਰ ਬਠਿੰਡਾ ਜਿਲ੍ਹੇ ਦੇ ਪਿੰਡਾਂ ਨਾਲ ਸਬੰਧਤ ਹਨ। ਜੋ ਬਰਨਾਲਾ ਸ਼ਹਿਰ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਬਠਿੰਡਾ ਜਿਲ੍ਹੇ ਵਿੱਚ ਵੇਚਦੇ ਆਏ ਹਨ।

ਚੋਰੀ ਦੀ ਯੋਜਨਾ ਬਣਾਉਦੇ ਚੋਰ ਕਾਬੂ: ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਬਰਨਾਲਾ ਦੇ ਐਸਐਚਓ ਗੁਰਮੇਲ ਸਿੰਘ ਨੇ ਦੱਸਿਆ ਕਿ 25 ਫ਼ਰਵਰੀ ਨੂੰ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਬਰਨਾਲਾ ਸ਼ਹਿਰ ਦੀ ਲੱਖੀ ਕਾਲੋਨੀ ਵਿੱਚ ਮੋਟਰਸਾਈਕਲ ਚੋਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਉਪਰੰਤ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ ਪੀਸੀਆਰ ਭੇਜ ਕੇ ਚੋਰਾਂ ਨੂੰ ਕਾਬੂ ਕੀਤਾ ਗਿਆ। ਇਹਨਾਂ ਚੋਰਾਂ ਦੀ ਪੁੱਛਗਿੱਛ ਦੇ ਆਧਾਰ 'ਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਜੋ ਭਗਤਾ ਭਾਈਕਾ ਤੋਂ ਚੋਰੀ ਹੋਇਆ ਸੀ। ਇਸ ਸਬੰਧੀ ਪੁਲਿਸ ਨੇ ਮੁਕੱਦਮਾ ਦਰਜ਼ ਕਰ ਲਿਆ ਸੀ। ਉਹਨਾਂ ਦੱਸਿਆ ਕਿ ਇਹਨਾ ਮੁਲਜ਼ਮਾਂ ਵਿੱਚ ਰਾਜਪਾਲ ਸਿੰਘ ਵਾਸੀ ਦਿਆਲਪੁਰਾ ਭਾਈਕਾ ਤੇ ਰਾਜਵਿੰਦਰ ਸਿੰਘ ਸਮਾਧ ਭਾਈਕਾ ਤੋਂ ਪੁੱਛਗਿੱਛ ਕੀਤੀ ਤਾਂ ਉਹਨਾਂ ਮੰਨਿਆ ਕਿ ਉਹ ਬਰਨਾਲਾ ਤੋਂ ਪਿਛਲੇ ਲੰਬੇ ਸਮੇਂ ਤੋਂ ਮੋਟਰਸਾਈਕਲ ਚੋਰੀ ਕਰ ਰਹੇ ਹਨ।

3 ਹਜ਼ਾਰ ਵਿੱਚ ਵੇਚਦੇ ਸੀ ਮੋਟਰਸਾਈਕਲ : ਇਹ ਚੋਰੀ ਦੇ ਮੋਟਰਸਾਈਕਲ ਉਹਨਾਂ ਵੱਲੋਂ ਬਠਿੰਡਾ ਜਿਲ੍ਹੇ ਦੇ ਪਿੰਡ ਸਮਾਧ ਭਾਈਕਾ ਦੇ ਕਬਾੜੀਏ ਗੁਰਪ੍ਰੀਤ ਸਿੰਘ ਗੋਪੀ ਨੂੰ 3 ਹਜ਼ਾਰ ਰੁਪਏ ਵਿੱਚ ਵੇਚ ਦਿੱਤੇ ਜਾਂਦੇ ਹਨ। ਇਹਨਾਂ ਮੋਟਰਸਾਈਕਲਾਂ ਨੂੰ ਖੋਲ੍ਹ ਕੇ ਕੱਟ ਵੱਢ ਕਰਕੇ ਅੱਗੇ ਲੋੜਵੰਦਾਂ ਨੂੰ ਵੇਚ ਦਿੰਦਾ ਹੈ। ਇਸਤੋਂ ਬਾਅਦ ਪੁਲਿਸ ਨੇ ਕਬਾੜੀਏ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇਹਨਾਂ ਤੋਂ ਹੁਣ ਤੱਕ ਪੁਲਿਸ ਨੇ 5 ਮੋਟਰਸਾਈਕਲ ਅਤੇ ਇੱਕ ਇੰਜਨ ਬਰਾਮਦ ਕੀਤਾ ਹੈ।

ਅੱਗੇ ਵੀ ਖੁਲਾਸੇ ਹੋਣ ਦੀ ਉਮੀਦ: ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਜੋ ਵੀ ਹੋਰ ਸੱਚ ਸਾਹਮਣੇ ਆਵੇਗਾ। ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਾਮਲੇ ਵਿੱਚ ਹੁਣ ਤੱਕ ਇਸ ਮਾਮਲੇ ਵਿੱਚ ਤਿੰਨ ਮੁਲਜ਼ਮ ਕਾਬੂ ਹਨ। ਜਿਹਨਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤੇ ਹਨ। ਜਦਕਿ ਇੱਕ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:- Punjab University Murder Case: ਯੂਨੀਵਰਸਿਟੀ ਕੈਂਪਸ ਅੰਦਰ ਹੋਏ ਕਤਲ ਮਾਮਲੇ ਵਿੱਚ 4 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖੁਲਾਸੇ

ETV Bharat Logo

Copyright © 2024 Ushodaya Enterprises Pvt. Ltd., All Rights Reserved.