ਬਰਨਾਲਾ: ਬਰਨਾਲਾ ਪੁਲਿਸ ਨੇ ਲੁੱਟਾਂ-ਖੋਹਾਂ ਤੇ ਚੋਰੀਆਂ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਪੁਲਿਸ ਵਲੋਂ 3 ਮੈਂਬਰੀ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 6 ਚੋਰੀ ਦੇ ਮੋਟਰਸਾਈਕਲ ਤੇ ਇੱਕ ਆਲਟੋ ਕਾਰ ਪੁਲਿਸ ਨੇ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਇਹਨਾਂ ਚੋਰਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਿਲ ਹੈ।
ਪੁਲਿਸ ਨੇ ਸੀਸੀਟੀਵੀ ਕੈਮਰਿਆਂ ਤੇ ਤਕਨੀਕੀ ਟੀਮ ਦੀ ਮਦਦ ਨਾਲ ਕੀਤੀ ਕਾਰਵਾਈ : ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਥਾਣਾ ਸਿਟੀ ਦੋ ਦੀ ਪੁਲਿਸ ਨੇ ਕਾਬੂ ਕਰ ਕੇ ਉਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਚੋਰਾਂ ਵਿੱਚੋਂ ਇੱਕ ਨਾਬਾਲਗ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਬਰਨਾਲਾ ਸ਼ਹਿਰ ਦੇ ਸੇਖਾ ਰੋਡ ਤੋਂ ਇੱਕ ਆਲਟੋ ਕਾਰ ਚੋਰੀ ਹੋ ਗਈ ਸੀ, ਜਿਸ 'ਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਅਤੇ ਟੈਕਨੀਕਲ ਟੀਮ ਦੀ ਮਦਦ ਨਾਲ ਚੋਰੀ ਦੀ ਆਲਟੋ ਕਾਰ ਬਰਾਮਦ ਕਰ ਲਈ ਗਈ ਹੈ, ਪਰ ਮੁਲਜ਼ਮ ਫਰਾਰ ਹੈ।
- Opration Blue Star 1984: ਇਸ ਫੋਟੋ ਜਰਨਲਿਸਟ ਨੇ ਕੈਮਰੇ 'ਚ ਕੈਦ ਕੀਤਾ ਸੀ ਸਾਕਾ ਨੀਲਾ ਤਾਰਾ, ਦੇਖੋ ਦਿਲ ਨੂੰ ਝੰਜੜ ਕੇ ਰੱਖ ਦੇਣ ਵਾਲੀਆਂ ਤਸਵੀਰਾਂ
- ਅੰਮ੍ਰਿਤਸਰ ਦੇ ਮਜੀਠਾ ਦਾ ਲੜਕਾ ਜਿੱਤ ਲਿਆਇਆ ਜੂਨੀਅਰ ਏਸ਼ੀਆ ਹਾਕੀ ਕੱਪ, ਟੀਮ ਨਾਲ ਫਾਇਨਲ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
- ਪਾਕਿਸਤਾਨ ਸਰਕਾਰ ਨੇ ਰਿਹਾਅ ਕੀਤੇ 203 ਭਾਰਤੀ ਮਛੇਰੇ, ਬਾਕੀ ਸਾਥੀਆਂ ਦੀ ਰਿਹਾਈ ਲਈ ਕੀਤੀ ਅਪੀਲ
ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ : ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸ਼ਹਿਰ ਦੇ ਸੇਖਾ ਰੋਡ ਤੋਂ ਇੱਕ ਹੋਰ ਮੋਟਰਸਾਈਕਲ ਚੋਰੀ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਮਦਦ ਨਾਲ ਉਸ ਮੋਟਰਸਾਈਕਲ ਨੂੰ ਬਰਾਮਦ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਵੀ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਕਾਬੂ ਕੀਤੇ ਚੋਰਾਂ ਗਿਰੋਹ ਦੇ ਮੈਂਬਰਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਨੇ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਹਨਾਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਆਸ ਹੈ।
ਉਹਨਾਂ ਕਿਹਾ ਕਿ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿੱਚ ਬਰਨਾਲਾ ਪੁਲਿਸ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਪਾਉਣ ਲਈ ਤਿਆਰ ਹੈ। ਆਮ ਲੋਕਾਂ ਨੂੰ ਵੀ ਪੁਲਿਸ ਪ੍ਰਸ਼ਾਸਨ ਦਾ ਸਮਾਜ ਵਿਰੋਧੀ ਸਬੰਧੀ ਸਾਥ ਦੇਣ ਦੀ ਲੋੜ ਹੈ। ਇਸ ਮੌਕੇ ਉਹਨਾਂ ਨਾਲ ਥਾਣਾ ਸਿਟੀ ਦੇ ਐਸਐਚਓ ਬਲਜੀਤ ਸਿੰਘ ਅਤੇ ਥਾਣਾ ਸਿਟੀ ਦੋ ਦੇ ਐਸਐਚਓ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।